ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਕਰੀਬੀ ਪਿੰਡ ਛੋਕਰਾਂ ਦੇ ਵਸਨੀਕ ਬਲਵੀਰ ਸਿੰਘ ਛੋਕਰ ਨੂੰ ਆਮ ਆਦਮੀ ਪਾਰਟੀ ਦੀ ਸੀਨੀਅਰ ਹਾਈਕਮਾਂਡ ਵਲੋਂ ਪਾਰਟੀ ਪ੍ਰਤੀ ਉਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਦੂਸਰੀ ਵਾਰ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਬਲਵੀਰ ਸਿੰਘ ਛੋਕਰ ਨੇ ਪਾਰਟੀ ਹਾਈਕਮਾਂਡ, ਪਿ੍ੰਸੀਪਲ ਪ੍ਰੇਮ ਕੁਮਾਰ ਇੰਚਾਰਜ ਹਲਕਾ ਫਿਲੌਰ, ਪਰਦੀਪ ਦੁੱਗਲ ਜਿਲਾ ਪ੍ਰਧਾਨ, ਮਦਨ ਸਿੰਘ ਜਿਲਾ ਸੈਕਟਰੀ ਤੇ ਸੰਜੇ ਅਟਵਾਲ ਸੰਗਠਨ ਇੰਚਾਰਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



