ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ):ਪਲੈਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ, ਅਤੇ ਰਣਵੀਰ ਚੇਚੀ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਬੀਤੇ ਦਿਨੀਂ ਪਿੰਡ ਟਕਰਾਲਾ ਵਿਖੇ ਸੀਨੀਅਰ ਆਗੂ ਬਲਵੀਰ ਸਿੰਘ ਟਕਰਾਲਾ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਬਲਵੀਰ ਸਿੰਘ ਟਕਰਾਲਾ ਨੂੰ ‘ਰਾਮਗੜ੍ਹੀਆ ਡਿਵੈਲਪਮੈਂਟ ਬੋਰਡ, ਸ਼ਹੀਦ ਭਗਤ ਸਿੰਘ ਨਗਰ ‘ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਹੋਣ ’ਤੇ ਉਚੇਚੇ ਤੌਰ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ, “ਸਮਰਪਣ, ਮਿਹਨਤ ਅਤੇ ਲੋਕ ਸੇਵਾ ਦੀ ਭਾਵਨਾ ਨੂੰ ਹਮੇਸ਼ਾ ਮਾਣ ਮਿਲਦਾ ਹੈ।” ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ ਟਕਰਾਲਾ ਪਾਰਟੀ ਦੇ ਬਹੁਤ ਪੁਰਾਣੇ, ਸਮਰਪਿਤ ਅਤੇ ਮਿਹਨਤੀ ਵਰਕਰ ਰਹੇ ਹਨ। ਉਨ੍ਹਾਂ ਦੀ ਦਿਨ-ਰਾਤ ਦੀ ਨਿਸ਼ਕਾਮ ਸੇਵਾ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਨੂੰ ਦੇਖਦੇ ਹੋਏ ਹੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਇਹ ਵੱਡਾ ਸਨਮਾਨ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।ਮੁਲਾਕਾਤ ਦੌਰਾਨ ਸਮੂਹ ਹਾਜ਼ਰ ਸ਼ਖਸੀਅਤਾਂ ਨੇ ਮਿਲ ਕੇ ਬਲਵੀਰ ਸਿੰਘ ਟਕਰਾਲਾ ਜੀ ਨੂੰ ਸਿਰੋਪਾਓ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪਿੰਡ ਵਾਸੀਆਂ ਨੇ ਵੀ ਇਸ ਨਿਯੁਕਤੀ ‘ਤੇ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਖੁਸ਼ੀ ਦੇ ਮੌਕੇ ‘ਤੇ ਰਣਵੀਰ ਚੇਚੀ, ਪਿੰਡ ਟਕਰਾਲਾ ਦੇ ਸਰਪੰਚ ਮਹਾਂਵੀਰ ਬਲਵਿੰਦਰ ਫੌਜੀ, ਭੂਸ਼ਨ ਫੌਜੀ, ਜੀਤ ਰਾਮ ਨੰਬਰਦਾਰ, ਮਜਨੀਤ ਸਿਆਣ, ਡਾ. ਹਰਦੀਪ ਸਿਆਣ, ਕਮਲਜੀਤ (ਸਾਬਕਾ ਸਰਪੰਚ), ਅਮਿਤ ਸ਼ਰਮਾ, ਅਸ਼ੋਕ ਚੌਧਰੀ, ਰੋਹਿਤ ਚੌਧਰੀ, ਚਰਨਜੀਤ ਚੰਨੀ ਬਲਾਕ ਸੰਮਤੀ ਮੈਂਬਰ, ਤਿਲਕ ਰਾਜ, ਭਜਨ ਲਾਲ ਠੇਕੇਦਾਰ ਅਤੇ ਡਿੰਕਲ ਚੌਧਰੀ ਸਮੇਤ ਇਲਾਕੇ ਦੇ ਹੋਰ ਵੀ ਕਈ ਮੋਹਤਬਰ ਆਗੂ ਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




