ਬੰਗਲੁਰੂ (ਸਮਾਜ ਵੀਕਲੀ): ਭਾਰਤ ਨੇ ਦੂਜੀ ਪਾਰੀ 303 ਦੌੜਾਂ ’ਤੇ ਐਲਾਨ ਦਿੱਤੀ ਹੈ ਤੇ ਸ੍ਰੀਲੰਕਾ ਨੂੰ ਜਿੱਤ ਲਈ 447 ਦੌੜਾਂ ਦਾ ਟੀਚਾ ਦਿੱਤਾ ਹੈ। ਸ੍ਰੀਲੰਕਾ ਨੇ ਦੂਜੇ ਦਿਨ ਦੀ ਖੇਡ ਖਤਮ ਹੋਣ ਤਕ ਇਕ ਵਿਕਟ ਦੇ ਨੁਕਸਾਨ ’ਤੇ 28 ਦੌੜਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਸ੍ਰੀਲੰਕਾ ਦੀ ਟੀਮ ਪਹਿਲੀ ਪਾਰੀ ਵਿਚ 109 ਦੌੜਾਂ ਬਣਾ ਕੇ ਹੀ ਆਊਟ ਹੋ ਗਈ। ਰਿਸ਼ਭ ਪੰਤ ਟੈਸਟ ਮੈਚ ਵਿਚ ਸਭ ਤੋਂ ਤੇਜ਼ ਫਿਫਟੀ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਸਿਰਫ 28 ਗੇਂਦਾਂ ਵਿਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਉਨ੍ਹਾਂ ਕਪਿਲ ਦੇਵ ਦੇ ਚਾਲੀ ਸਾਲ ਪੁਰਾਣੇ ਰਿਕਾਰਡ ਨੂੰ ਵੀ ਤੋੜ ਦਿੱਤਾ ਹੈ। ਕਪਿਲ ਨੇ 1982 ਵਿਚ ਪਾਕਿਸਤਾਨ ਖ਼ਿਲਾਫ਼ 30 ਗੇਂਦਾਂ ਵਿਚ 50 ਦੌੜਾਂ ਬਣਾਈਆਂ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly