ਢਾਕਾ (ਸਮਾਜ ਵੀਕਲੀ) : ਬੰਗਲਾਦੇਸ਼ ਦੀ ਰਾਜਧਾਨੀ ਦੇ ਸਭ ਤੋਂ ਵੱਡੇ ਕੱਪੜਾ ਬਾਜ਼ਾਰਾਂ ਵਿੱਚੋਂ ਇੱਕ ਟੈਕਸਟਾਈਲ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੰਗਾਬਾਜ਼ਾਰ ‘ਚ ਸਵੇਰੇ ਕਰੀਬ 6.10 ਵਜੇ ਅੱਗ ਲੱਗੀ ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਕੰਟਰੋਲ ਰੂਮ ਦੇ ਉਪ ਅਧਿਕਾਰੀ ਰਫੀ ਅਲ ਫਾਰੂਕ ਦੇ ਅਨੁਸਾਰ 47 ਫਾਇਰ ਬ੍ਰਿਗੇਡ ਯੂਨਿਟ ਅੱਗ ‘ਤੇ ਕਾਬੂ ਪਾਉਣ ਲਈ ਸੰਘਰਸ਼ ਰਹੇ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly