ਬੈਂਕ ਦੇ ਡਾਇਰੈਕਟਰ ਦਾ ਗੋਲੀਆਂ ਮਾਰ ਕੇ ਕਤਲ

ਮੋਰਿੰਡਾ (ਸਮਾਜ ਵੀਕਲੀ): ਪਿੰਡ ਉੱਧਮਪੁਰ (ਨਲਾ) ਦੇ ਵਸਨੀਕ ਸਾਬਕਾ ਸਰਪੰਚ, ਲੈਂਡ ਮਾਰਗੇਜ ਬੈਂਕ ਦੇ ਨਿਰਦੇਸ਼ਕ ਅਤੇ ਕਾਂਗਰਸੀ ਆਗੂ ਅਵਤਾਰ ਸਿੰਘ ਦਾ ਅੱਜ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਜਦੋਂ ਅਵਤਾਰ ਸਿੰਘ ਸਹਿਕਾਰੀ ਦੁੱਧ ਸਭਾ ਵਿੱਚ ਦੁੱਧ ਪਾ ਕੇ ਘਰ ਪਰਤ ਰਿਹਾ ਸੀ ਤਾਂ ਘਰ ਨੇੜੇ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਅਵਤਾਰ ਸਿੰਘ ਨੂੰ ਲਗਪਗ ਨੌਂ ਗੋਲੀਆਂ ਮਾਰ ਕੇ ਫਰਾਰ ਹੋ ਗਏ। ਜਦੋਂ ਅਵਤਾਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਮੋਰਿੰਡਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਾਤਲਾਂ ਦਾ ਹਾਲੇ ਕੋਈ ਸੁਰਾਗ ਨਹੀਂ ਮਿਲਿਆ। ਮੋਰਿੰਡਾ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੱਸ਼ਰ ਮਾਲਕਾਂ ਵੱਲੋਂ ਨਵੀਂ ਨੀਤੀ ਅਨੁਸਾਰ ਗਰੈਵਲ ਸਸਤਾ ਨਾ ਮਿਲਣ ਦਾ ਦਾਅਵਾ
Next articleਵਾਤਾਵਰਨ ਪ੍ਰੇਮੀਆਂ ਵੱਲੋਂ ਸੀਮਿੰਟ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨਾ