ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਗ੍ਰਾਮੀਣ ਬੈਂਕ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਗ੍ਰਾਮੀਣ ਬੈਂਕ ਵੱਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਲੋਕਾਂ ਨਾਲ ਰਾਬਤਾ ਬਣਾਉਣ ਲਈ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਸੁਸਾਇਟੀ ਦੇ ਦਫ਼ਤਰ ਗੇਟ ਨੰਬਰ 2 ਨੇੜੇ ਰਵੀਦਾਸ ਗੁਰਦੁਆਰਾ ਰੇਲ ਕੋਚ ਫੈਕਟਰੀ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ ।
ਮੁਫ਼ਤ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਦੱਸਿਆ ਕਿ ਕੈਂਪ ਵਿੱਚ  ਮਰੀਜ਼ਾਂ ਦੀ ਜਾਂਚ ਡਾ.ਪ੍ਰਦੀਪ ਤਿਵਾੜੀ ਬੀ. ਏ.ਐਮ.ਐਸ  ਵੱਲੋਂ ਕੀਤੀ ਗਈ ।
 ਕੈਂਪ ਦਾ ਰਸਮੀ ਉਦਘਾਟਨ ਰੋਹਿਤ ਸਲਾਰੀਆ ਰਿਜਨਲ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ ਨੇ ਕੀਤਾ ।ਜਦਕਿ ਕੇ ਸੁਮਿਤ ਗਰਗ ਕੋਆਡੀਨੇਟਰ ਪੰਜਾਬ ਗ੍ਰਾਮੀਣ ਬੈਂਕ  ਅਤੇ ਖੈਰਾਤ ਸਿੰਘ ਬ੍ਰਾਂਚ ਮੈਨੇਜਰ ਭੁਲਾਣਾ ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਮੌਜੂਦ ਸਨ ।ਕੈਂਪ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਰੋਹਿਤ ਸਲਾਰੀਆ ਨੇ ਕਿਹਾ ਕਿ ਹਰ ਵਿਅਕਤੀ ਨੂੰ ਬਾਕੀ ਸਾਰੇ ਕੰਮਾਂ ਤੋਂ ਜਿਆਦਾ ਧਿਆਨ ਸਿਹਤ ਦਾ ਰੱਖਣਾ ਚਾਹੀਦਾ ਹੈ ਅਤੇ ਸਮੇਂ ਸਮੇਂ ਤੇ ਡਾਕਟਰੀ ਜਾਂਚ ਕਰਵਾਉਦੇ ਰਹਿਣਾ ਚਾਹੀਦਾ ਹੈ ।ਵਿਜੀਲੈਂਸ ਜਾਗਰੂਕਤਾ ਸਪਤਾਹ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਰਿਸ਼ਵਤ ਦੇਣਾ ਕਨੂੰਨੀ ਅਪਰਾਧ ਹੈ । ਇਸ ਤੋਂ ਇਲਾਵਾ ਉਨ੍ਹਾਂ ਜਾਅਲੀ ਫੋਨ ਕਾਲਾਂ ਰਾਹੀਂ ਹੋਣ ਵਾਲੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ । ਡਾਕਟਰੀ ਜਾਂਚ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਦਿੱਤੀਆਂ ਗਈਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਵਿਖੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ
Next articleਸ਼੍ਰੋਮਣੀ ਕਮੇਟੀ ਦੇ ਨਵੇ ਜੂਨੀਅਰ ਮੀਤ ਪ੍ਰਧਾਨ ਜਥੇ ਕਲਿਆਣ ਦਾ ਗੁਰਦੁਆਰਾ ਬੇਰ ਸਾਹਿਬ ਪੁੱਜਣ ਤੇ ਸ਼ਾਹੀ ਸਨਮਾਨ