ਬਾਪੂ ਮੇਜਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 18 ਅਪ੍ਰੈਲ ਨੂੰ
ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਸੋਢੀ)– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ,ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ ਅਤੇ ਜਸਵੰਤ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਬਾਪੂ ਮੇਜਰ ਸਿੰਘ ਸੰਧੂ (93), ਜੋ ਬੀਤੇ ਦਿਨ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦਾ ਅੱਜ ਪਿੰਡ ਆਹਲੀ ਕਲਾਂ ਦੇ ਸ਼ਮਸ਼ਾਨ ਘਾਟ ਵਿੱਚ ਰਸਮਾਂ ਰਿਵਾਜ਼ਾਂ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਉਹਨਾਂ ਦੇ ਵੱਡੇ ਸਪੁੱਤਰ ਜਸਵੰਤ ਸਿੰਘ ਸੰਧੂ ਨੇ ਉਹਨਾਂ ਨੂੰ ਅਗਨ ਭੇਟ ਕੀਤਾ। ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਐਡੀਸ਼ਨਲ ਹੈਡਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਇਸ ਮੌਕੇ ਅਰਦਾਸ ਕੀਤੀ ਅਤੇ ਕਥਾ ਵਾਚਕ ਭਾਈ ਕਰਨਜੀਤ ਸਿੰਘ ਆਹਲੀ ਨੇ ਕਥਾ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਵਰਗੀ ਬਾਪੂ ਮੇਜਰ ਸਿੰਘ ਦੀ ਅੰਤਿਮ ਯਾਤਰਾ ਵਿੱਚ ਮਿਲਕਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਇੰਜੀ: ਸਵਰਨ ਸਿੰਘ ਰਿਟਾਇਰਡ ਐਕਸੀਅਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋ, ਐਸ ਸੀ ਵਿੰਗ ਦੇ ਸਾਬਕਾ ਜਿਲਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਦਿਲਬਾਗ ਸਿੰਘ ਗਿੱਲ ਐਮ ਡੀ, ਗੁਰਚਰਨ ਸਿੰਘ ਟਿੱਬੀ, ਸ਼ਮਸ਼ੇਰ ਸਿੰਘ ਭਰੋਆਣਾ, ਸਰਪੰਚ ਸ਼ਮਿੰਦਰ ਸਿੰਘ ਸੰਧੂ, ਸਰਪੰਚ ਰਾਮ ਸਿੰਘ ਪਰਮਜੀਤਪੁਰ, ਸਰਪੰਚ ਸਤਨਾਮ ਸਿੰਘ ਸ਼ੇਖਮਾਂਗਾ, ਸਾਬਕਾ ਸਰਪੰਚ ਸ਼ਿੰਦਰ ਸਿੰਘ ਬੂਸੋਵਾਲ, ਸਾਬਕਾ ਸਰਪੰਚ ਅਮਰਜੀਤ ਸਿੰਘ ਹੀਰਾ ਕਬੀਰਪੁਰ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਯੂਥ ਆਗੂ ਮੋਨੂੰ ਭੰਡਾਰੀ, ਜਥੇਦਾਰ ਰਣਜੀਤ ਸਿੰਘ ਅਹਲੀ ਗਰਦੌਰ ਸਿੰਘ ਕੁਲਦੀਪ ਸਿੰਘ ਮੰਡ ਸਾਂਗਰਾ, ਮਾਸਟਰ ਗੁਰਨਾਮ ਸਿੰਘ, ਮਾਸਟਰ ਦਿਲਬੀਰ ਸਿੰਘ, ਲਖਵਿੰਦਰ ਸਿੰਘ ਸੁਪਰ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਚੂਹੜਪੁਰ, ਬਲਵਿੰਦਰ ਸਿੰਘ ਤੁੜ, ਹਰਜਿੰਦਰ ਸਿੰਘ ਘੁਮਾਨ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਆਪ ਆਗੂ ਬਲਦੇਵ ਸਿੰਘ ਮੰਗਾ, ਸੈਕਟਰੀ ਸੋਹਨ ਸਿੰਘ, ਕੁਲਬੀਰ ਸਿੰਘ, ਮੇਜਰ ਸਿੰਘ ਫੌਜੀ ਕਰਮੂਵਾਲ, ਬਲਵੀਰ ਸਿੰਘ ਸਾਬਕਾ ਸਰਪੰਚ ਕਰਮੂਵਾਲ, ਗੁਰਚਰਨ ਸਿੰਘ, ਤਰਲੋਚਨ ਸਿੰਘ ਉੱਪਲ, ਹਰਬੰਸ ਸਿੰਘ ਨੰਬਰਦਾਰ ਆਦਿ ਵੀ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj