ਬਾਰਾਤੀਆਂ ਦੀ ਇਨੋਵਾ ਗੱਡੀ ਖੱਡ ਦੇ ਪਾਣੀ ‘ਚ ਰੁੜ ਗਈ 6 ਲਾਸ਼ਾਂ ਬਰਾਮਦ ਤੇ 5 ਦੀ ਭਾਲ ਜਾਰੀ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਗੜ੍ਹਸ਼ੰਕਰ ਨੇੜੇ ਵੱਡਾ ਹਾਦਸਾ, ਬਾਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ ‘ਚ ਡਿੱਗਣ ਕਾਰਨ ਪਾਣੀ ‘ਚ ਰੁੜੀ ਗਈ। ਜਿਸ ਨਾਲ ਗੱਡੀ ਵਿੱਚ ਸਵਾਰ 11 ਬਰਾਤੀਆਂ ਵਿੱਚੋਂ 6 ਦੀਆਂ ਲਾਸ਼ਾਂ ਮਿਲਣ ਗਈਆਂ ਤੇ 5 ਲੋਕਾਂ ਦੀ ਭਾਲ ਸਰਗਰਮੀ ਨਾਲ ਕੀਤੀ ਜਾ ਰਹੀ ਸੀ।
ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ ਜਾਰੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਨੂੰ ਉਥੇ ਖੜ੍ਹੇ ਲੋਕਾਂ ਵੱਲੋਂ ਬਚਾ ਲਿਆ ਗਿਆ ਹੈ।
ਗੱਡੀ ਵਿਚੋਂ ਕੱਢੇ ਵਿਅਕਤੀ ਦੀਪਕ ਭਾਟੀਆ ਪੁੱਤਰ ਸੁਰਜੀਤ ਭਾਟੀਆ ਵਾਸੀ ਦੇਹਰਾ, ਨੇੜੇ ਮਹਿਤਪੁਰ ਜ਼ਿਲ੍ਹਾ ਊਨਾ ਹਿਮਚਲ ਪ੍ਰਦੇਸ਼ ਤੋਂ ਕਿਰਾਏ ਦੀ ਗੱਡੀ ਕਰਕੇ ਨਵਾਂਸ਼ਹਿਰ ਵਿਖੇ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਉਸ ਨੇ ਦੱਸਿਆ ਕਿ ਇਸ ਗੱਡੀ ਵਿੱਚ ਉਸ ਦਾ ਪਿਤਾ ਸੁਰਜੀਤ ਸਿੰਘ, ਮਾਂ ਪਰਮਜੀਤ ਕੌਰ, ਚਾਚਾ ਸਰੂਪ ਚੰਦ, ਚਾਚੀ ਬਿੰਦਰ, ਮਾਸੀ ਸ਼ਨੂੰ, ਭਾਵਨਾ 19, ਅੰਕੂ 20, ਹਰਸ਼ਿਤ 12 ਅਤੇ ਡਰਾਈਵਰ ਸਨ। ਦੱਸਿਆ ਜਾ ਰਿਹਾ ਕਿ ਸਾਰੇ ਇਕੋ ਹੀ ਪਰਿਵਾਰ ਮੈਂਬਰ ਸਨ।

 

Previous articleਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 400 ਤੋਂ ਵੱਧ ਸ਼ਿਕਾਇਤਾਂ ਅਧਿਕਾਰੀਆਂ ਨੂੰ ਦਿੱਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼
Next articleਸਰਬੱਤ ਦਾ ਭਲਾ ਟਰੱਸਟ ਵਲੋਂ ਚਾਉਕੇ ਵਿਖੇ ਮੁਫ਼ਤ ਮੈਡੀਕਲ ਕੈਂਪ