ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਅੱਜ ਦੁਪਹਿਰੇ ਸਥਾਨਕ ਬਰਨਾਲਾ ਚੌਂਕ ਨੇੜੇ ਗੁਰਦਾਸ ਮਾਰਕੀਟ ਵਿੱਚ ਸਥਿਤ ਇੱਕ ਕਬਾੜ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰ ਦਾ ਕਾਫੀ ਨੁਕਸਾਨ ਹੋ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਨੇੜਲੇ ਦੁਕਾਨਦਾਰਾਂ ਵਿੱਚ ਹੜਕੰਪ ਮਚ ਗਿਆ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਜੰਟੀ ਪੁੱਤਰ ਜਪਾਨ ਵਾਸੀ ਸਹਿਬਾਜਪੁਰਾ ਰੋਡ ਰਾਏਕੋਟ ਨੇ ਦੱਸਿਆ ਕਿ ਉਹ ਬਰਨਾਲਾ ਚੌਂਕ ਨੇੜੇ ਗੁਰਦਾਸ ਮਾਰਕੀਟ ਵਿੱਚ ਕਬਾੜ ਦਾ ਕੰਮ ਕਰਦਾ ਹੈ। ਅੱਜ ਦੁਪਹਿਰ ਸਮੇਂ ਉਹ ਕਬਾੜ ਲੈਣ ਲਈ ਇਲਾਕੇ ਵਿੱਚ ਗਿਆ ਹੋਇਆ ਸੀ, ਜਦਕਿ ਉਸਦਾ ਭਾਣਜਾ ਗਗਨ ਦੁਕਾਨ ’ਤੇ ਮੌਜੂਦ ਸੀ। ਇਸ ਦੌਰਾਨ ਨੇੜਲੀ ਦੁਕਾਨ ’ਤੇ ਆਏ ਇੱਕ ਵਿਅਕਤੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਜਦ ਗਗਨ ਨੇ ਅੰਦਰ ਜਾ ਕੇ ਦੇਖਿਆ ਤਾਂ ਕਬਾੜ ਨੂੰ ਅੱਗ ਲੱਗੀ ਹੋਈ ਸੀ, ਜੋ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਗਈ। ਨੇੜਲੇ ਦੁਕਾਨਦਾਰਾਂ ਨੇ ਤੁਰੰਤ ਆਪਣੀਆਂ ਦੁਕਾਨਾਂ ’ਤੇ ਲੱਗੇ ਟੁੱਲੂ ਪੰਪਾਂ ਰਾਹੀਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਤੇਜ਼ੀ ਨਾਲ ਫੈਲਦੀ ਰਹੀ। ਇਸ ਤੋਂ ਬਾਅਦ ਨਗਰ ਕੌਂਸਲ ਦਫਤਰ ਨੂੰ ਸੂਚਨਾ ਦਿੱਤੀ ਗਈ। ਨਗਰ ਕੌਂਸਲ ਵੱਲੋਂ ਭੇਜੇ ਗਏ ਟੈਂਕਰ ਦੀ ਮਦਦ ਨਾਲ ਵੀ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਕਰੀਬ ਇੱਕ ਘੰਟੇ ਬਾਅਦ ਮੁੱਲਾਂਪੁਰ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ, ਜਿਸ ਨੇ ਕਾਫੀ ਜੱਦੋਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਦੁਕਾਨਦਾਰ ਜੰਟੀ ਨੇ ਦੱਸਿਆ ਕਿ ਅੱਗ ਕਾਰਨ ਉਸ ਦਾ ਕਾਫੀ ਨੁਕਸਾਨ ਹੋਇਆ ਹੈ। ਉੱਧਰ, ਇਲਾਕਾ ਨਿਵਾਸੀਆਂ ਨੇ ਨਗਰ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਾਏਕੋਟ ਵਿਖੇ ਫਾਇਰ ਬ੍ਰਿਗੇਡ ਦੀ ਗੱਡੀ ਤੈਨਾਤ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੌਰਾਨ ਸਮੇਂ ਸਿਰ ਮਦਦ ਮਿਲ ਸਕੇ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



