ਬਟਾਲਾ: ਖ਼ੁਦਕੁਸ਼ੀ ਨੋਟ ਵਾਇਰਲ ਕਰਨ ਬਾਅਦ ਨੌਜਵਾਨ ਨੇ ਲਿਆ ਫਾਹਾ, ਭਰਾ ’ਤੇ ਤੰਗ ਕਰਨ ਦਾ ਦੋਸ਼

ਬਟਾਲਾ (ਸਮਾਜ ਵੀਕਲੀ):  ਇਸ ਸ਼ਹਿਰ ਦੇ ਵਸਨੀਕ ਨੇ ਅੱਜ ਤੜਕਸਾਰ ਆਪਣੀ ਫੈਕਟਰੀ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਖ਼ੁਦਕੁਸ਼ੀ ਨੋਟ ਲਿਖ ਕੇ ਖੁਦ ਹੀ ਵਟਸਐਪ ਗਰੁੱਪਾਂ ਵਿੱਚ ਵਾਇਰਲ ਕਰ ਦਿੱਤਾ, ਜਿਸ ਵਿੱਚ ਉਸ ਨੇ ਆਪਣੇ ਭਰਾ ਖ਼ਿਲਾਫ਼ ਉਸ ਨੂੰ ਤੰਗ ਕਰਨ ਦੇ ਦੋਸ਼ ਲਾਏ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (40) ਪੁੱਤਰ ਜਸਵਿੰਦਰ ਸਿੰਘ ਵਾਸੀ ਕ੍ਰਿਸ਼ਨਾ ਨਗਰ ਬਟਾਲਾ ਵਜੋਂ ਹੋਈ ਹੈ। ਥਾਣਾ ਸਿਟੀ ਦੇ ਮੁਖੀ ਵਿਕਰਾਂਤ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਖ਼ੁਦਕੁਸ਼ੀ ਨੋਟ ਸਾਹਮਣੇ ਆਇਆ ਹੈ ਅਤੇ ਪੁਲੀਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਮਾਡਲ ਬਾਰੇ ਪਰਗਟ ਦੇ ਸਿੱਧੂ ਨਾਲ ਇਕਮਤ ਨਾ ਹੋਣ ਦੇ ਚਰਚੇ
Next articleਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ