HOME ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਡ ਸ਼ੋਅ ਵਿੱਚ...

ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿੱਚ ਵਰਕਰ ਹੋਏ ਰਵਾਨਾ

2

ਭੀਖੀ   (ਸਮਾਜ ਵੀਕਲੀ)   ( ਕਮਲ ਜਿੰਦਲ) ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਡ ਸ਼ੋਅ ਨੂੰ ਲੈ ਕੇ ਭੀਖੀ ਮੰਡੀ ਤੋਂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਰਵਾਨਾ ਹੋਏ। ਇਸ ਮੌਕੇ ਮਾ. ਵਰਿੰਦਰ ਸੋਨੀ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਅਤੇ ਪਰਮਿੰਦਰ ਗੋਰਾ, ਵਾਈਸ ਪ੍ਰਧਾਨ ਨਗਰ ਪੰਚਾਇਤ ਦੀ ਅਗਵਾਈ ਹੇਠ ਵਰਕਰਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਲਈ ਉਤਸ਼ਾਹ ਨਾਲ ਰਵਾਨਗੀ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਬੇਹਤਰੀ ਲਈ ਕਈ ਲੋਕ-ਭਲਾਈ ਯੋਜਨਾਵਾਂ ਲਾਗੂ ਕੀਤੀਆਂ ਹਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਨੌਕਰੀਆਂ, 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, ਸਿੱਖਿਆ ਕ੍ਰਾਂਤੀ ਅਤੇ ਤੀਰਥ ਯਾਤਰਾ ਵਰਗੀਆਂ ਸਕੀਮਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਵਾਅਦਾ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਰੋਡ ਸ਼ੋਅ ਨੂੰ ਇਤਿਹਾਸਕ ਬਣਾਉਣ ਦਾ ਦਾਅਵਾ ਕੀਤਾ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਆਪ ਸਰਕਾਰ ਦੇ ਜਬਰ ਦੇ ਵਿਰੋਧ ’ਚ ਬਸਪਾ ਦਾ ਪ੍ਰਦਰਸ਼ਨ