ਬਠਿੰਡਾ ਜ਼ਿਲ੍ਹੇ ਦੇ ਟੌਪਰ 16 ਵਿਦਿਆਰਥੀ ਰਾਜਪਾਲ ਵੱਲੋਂ ਰਾਜ ਭਵਨ ਚੰਡੀਗੜ੍ਹ ਵਿਖੇ ਸਨਮਾਨਿਤ

ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸ਼ੁਭ ਇੱਛਾਵਾਂ ਦੇ ਕੇ ਸਵੇਰੇ 5 ਵਜੇ ਕੀਤੇ ਗਏ ਵਿਦਿਆਰਥੀ ਰਵਾਨਾ
ਬਠਿੰਡਾ (ਸਮਾਜ ਵੀਕਲੀ) ਸੈਸ਼ਨ 2023-24 ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ ਅੱਠਵੀਂ ਅਤੇ ਦਸਵੀਂ ਜਮਾਤ ਦੇ ਮੈਰਿਟ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੱਲੋਂ ਰਾਜ ਭਵਨ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ। ਬਠਿੰਡਾ ਜ਼ਿਲ੍ਹੇ ਦੇ 16 ਹੋਣਹਾਰ ਵਿਦਿਆਰਥੀਆਂ ਨੂੰ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸ਼ੁਭ ਇੱਛਾਵਾਂ ਦੇ ਕੇ ਸਵੇਰੇ 5 ਵਜੇ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ, ਸ਼ਰਨਜੀਤ ਕੌਰ ਮੈਥ ਮਿਸਟੈ੍ਸ, ਮਨਦੀਪ ਸਿੰਘ ਖੇਤੀਬਾੜੀ ਟ੍ਰੇਨਰ ਦੀ ਅਗਵਾਈ ਵਿੱਚ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲੇ ਇਹਨਾਂ ਵਿਦਿਆਰਥੀਆਂ ਵਿੱਚੋਂ ਦਸਵੀਂ ਜਮਾਤ ਦੇ ਚਾਰ ਵਿਦਿਆਰਥੀ ਜਸਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ, ਹਰਮਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ, ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ, ਮਨਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸ਼ਮੀਰ ਹਨ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਅੱਠਵੀਂ ਜਮਾਤ ਦੇ ਸਨਮਾਨ ਪ੍ਰਾਪਤ ਕਰਨ ਵਾਲੇ 12 ਵਿਦਿਆਰਥੀਆਂ ਵਿੱਚ ਹਰਨੂਰਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ, ਕਾਜਲ ਅਰੋੜਾ ਅਤੇ ਹਰਮਨਪ੍ਰੀਤ ਕੌਰ ਸਰਕਾਰੀ ਕੰਨਿਆ ਹਾਈ ਸਕੂਲ ਕੋਠਾ ਗੁਰੂ, ਦੀਪੀ ਰਾਣੀ ਅਤੇ ਨਵਜੋਤ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏ ਕੇ ਕਲਾਂ, ਜਸ਼ਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਬੁਰਜ ਮਾਨਸਾ, ਪਰਨੀਤ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ, ਸ੍ਰਿਸ਼ਟੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ, ਵਰਿੰਦਰ ਸ਼ਰਮਾ ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ, ਦਿਲਪ੍ਰੀਤ ਕੌਰ ਅਤੇ ਨਵਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਲਿਆਂਵਾਲੀ ਅਤੇ ਪ੍ਰਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਸ਼ਮੀਰ ਸ਼ਾਮਿਲ ਹਨ। ਇਸ ਮਾਣਮੱਤੀ ਪ੍ਰਾਪਤੀ ਲਈ ਸਤੀਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਮੂਹ ਮਾਪਿਆਂ,ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਭਵਿੱਖ ਵਿੱਚ ਵੀ ਆਪਣੀ ਮਿਹਨਤ ਨਾਲ ਬਠਿੰਡਾ ਜਿਲ੍ਹਾ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਟਰਾਂਟੋ ਡੁਬਿਆ ਪਾਣੀ’ਚ – ਹੜ੍ਹਾ ਵਰਗੇ ਹਲਾਤ ਬਣੇ
Next articleਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਮਿਸ਼ਨ ਹਰਿਆਲੀ 2024 ਤਹਿਤ ਲਗਾਏ ਗਏ ਪੌਦੇ ।