ਜਥੇ. ਨਾਨਕਪੁਰ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਕਮੇਟੀ ਦੇ ਮੈਂਬਰ ਨਿਯੁਕਤ

ਜਥੇ ਸੁਖਦੇਵ ਸਿੰਘ ਨਾਨਕਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਨਿਯੁਕਤ ਕਰਨ ਸਬੰਧੀ ਪੱਤਰ ਸੌਪਦੇ ਹੋਏ ਡਾ. ਦਲਜੀਤ ਸਿੰਘ ਚੀਮਾ

ਕਪੂਰਥਲਾ (ਕੌੜਾ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲ਼ਕਾ ਸੁਲਤਾਨਪੁਰ ਲੋਧੀ ਦੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਸੁਖਦੇਵ ਸਿੰਘ ਨਾਨਕਪੁਰ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ । ਪਾਰਟੀ ਪ੍ਰਧਾਨ ਵੱਲੋਂ ਦਿੱਤੇ ਗਏ ਨਵੇਂ ਅਾਹੁਦੇ ਦਾ ਨਿਯੁਕਤੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ ਨੇ ਜਥੇ. ਨਾਨਕਪੁਰ ਨੂੰ ਸੌਪਿਆ ਤੇ ਮੁਬਾਰਕਵਾਦ ਦਿੰਦੇ ਹੋਏ ਡਟ ਕੇ ਪਾਰਟੀ ਦੀ ਮਜਬੂਤੀ ਤੇ ਜਿੱਤ ਲਈ ਕੰਮ ਕਰਨ ਦਾ ਥਾਪੜਾ ਦਿੱਤਾ ।ਦੱਸਣਯੋਗ ਹੈ ਜਥੇ ਨਾਨਕਪੁਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ ਤੇ ਇਸਤੋਂ ਪਹਿਲਾਂ ਉਹ ਯੂਥ ਅਕਾਲੀ ਦਲ ਦੁਆਬਾ ਜੋਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇ ਸੁਖਦੇਵ ਸਿੰਘ ਨਾਨਕਪੁਰ ਨੇ ਪਾਰਟੀ ਵਿਚ ਵੱਡਾ ਮਾਣ ਬਖਸ਼ਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ।
ਜਥੇ. ਨਾਨਕਪੁਰ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਨ ਤੇ ਜਥੇ ਪਿਆਰਾ ਸਿੰਘ ਮਜਾਦਪੁਰ , ਹਰਿੰਦਰ ਸਿੰਘ ਟੀਟਾ , ਜਥੇ ਜਸਵੰਤ ਸਿੰਘ ਕੌੜਾ ਸੀਨੀਅਰ ਆਗੂ , ਰਾਜਿੰਦਰ ਸਿੰਘ ਗੋਪੀਪੁਰ , ਅਮਰਜੀਤ ਸਿੰਘ ਰੱਤਾਕਦੀਮ , ਹਰਮਹਿੰਦਰ ਸਿੰਘ ਭਵਾਨੀਪੁਰ , ਸੂਰਤ ਸਿੰਘ ਰਿੰਪੂ , ਸਤਨਾਮ ਸਿੰਘ ਰਾਮੇ ਆਦਿ ਨੇ ਸਵਾਗਤ ਕੀਤਾ ਹੈ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੀਨ: ਕੰਟੀਨ ਵਿੱਚ ਧਮਾਕੇ ਕਾਰਨ 16 ਮੌਤਾਂ; 10 ਜ਼ਖ਼ਮੀ
Next articleਸਕੂਲ ਦੇ ਕਮਰੇ ਦਾ ਉਦਘਾਟਨ ਆਦੀਸ਼ਵਰ ਸ਼ੇਰੋਵਾਲੀਆ ਨੇ ਕੀਤਾ।