ਅਕਾਦਮਿਕ ਖੇਤਰ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਗਾ ਦੀਆਂ ਬੀ ਸੀ ਏ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲ੍ਹਾਂ 

ਕਪੂਰਥਲਾ (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਬੀ ਸੀ ਏ ਭਾਗ ਪਹਿਲਾ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਗਾ ਦਾ ਨਤੀਜਾ ਸੌ ਫੀਸਦੀ ਰਿਹਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ ਸੀ ਏ ਵਿਭਾਗ ਦੇ ਇੰਚਾਰਜ ਪ੍ਰੋ ਮਨਦੀਪ ਕੌਰ ਨੇ ਦੱਸਿਆ ਕਿ ਬੀ ਸੀ ਏ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ ਤੇ ਅਮਨਦੀਪ ਕੌਰ ਨੇ 72.5 ਫੀਸਦੀ ਅੰਕ ਹਾਸਲ ਕਰਦਿਆਂ ਕਾਲਜ ਵਿੱਚੋਂ ਪਹਿਲਾ, ਰਸ਼ਮੀ ਨੇ 71.75 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਅਨਮੋਲਪ੍ਰੀਤ ਕੌਰ ਨੇ 70.75 ਪ੍ਰਤੀਸ਼ਤ ਅੰਕ ਪ੍ਰਾਪਤ ਕਰਦਿਆਂ ਤੀਸਰਾ ਸਥਾਨ ਹਾਸਲ ਕੀਤਾ।
ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਉਜੱਵਲ ਭਵਿੱਖ ਦੀ ਕਾਮਨਾ ਕਰਦਿਆਂ ਉੱਚੀਆਂ ਬੁਲੰਦੀਆਂ ਛੁਹਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੋਟੇਰੀਅਨ ਜਨਕ ਸਿੰਘ ਬਣੇ ਰੋਟਰੀ ਕਲੱਬ ਬੇਗੋਵਾਲ ਗਰੇਟਰ ਦੇ ਪ੍ਰਧਾਨ
Next articleਗ੍ਰਾਮ ਪੰਚਾਇਤ ਪ੍ਰਵੇਜ ਨਗਰ ਵੱਲੋ ਮਨਰੇਗਾ ਦੀ ਸਹਾਇਤਾ ਨਾਲ ਸੜਕਾਂ ਦੀ ਕੀਤੀ ਸਫਾਈ