ਕਪੂਰਥਲਾ (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਜਾ ਰਹੇ ਨਤੀਜਿਆਂ ਅੰਦਰ ਬੇਬੇ ਨਾਨਕੀ ਯੂਨੀਵਰਸਿਟੀ ਮਿੱਠੜਾ ਦਾ ਬੀ ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਵਿਦਿਆਰਥੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਮਰਸ ਵਿਭਾਗ ਦੇ ਮੁਖੀ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀ ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਅਤੇ ਪਰਮਜੋਤ ਕੌਰ ਨੇ 76% ਅਕ ਹਾਸਿਲ ਕਰਕੇ ਪਹਿਲਾਂ ਸਥਾਨ,ਅਨੂਰੀਤ ਕੌਰ ਨੇ 65% ਅਕਾ ਦੁਆਰਾ ਦੂਜਾ ਸਥਾਨ ਅਤੇ ਰਾਜਦੀਪ ਕੌਰ ਅਤੇ ਸਲੋਨੀ ਨੇ 63% ਅਕ ਹਾਸਲ ਕਰਕੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਸਮੂਹ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਵਾਸਤੇ ਸ਼ੁਭ ਕਾਮਨਾਵਾ ਭੇਂਟ ਕਰਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly