ਧਾਰਮਿਕ ਪ੍ਰੀਖਿਆ ’ਚ ਅਵੱਲ ਰਹਿਣ ਵਾਲੇ ਖਾਲਸਾ ਕਾਲਜ ਦੇ ਵਿਦਿਆਰਥੀ ਨਕਦ ਰਾਸ਼ੀ ਨਾਲ ਸਨਮਾਨਿਤ

ਗੜ੍ਹਸ਼ੰਕਰ  (ਸਮਾਜ ਵੀਕਲੀ) (ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਖਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ 6 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੈਸ਼ਨ 2023-24 ਦੌਰਾਨ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਅਵੱਲ ਰਹਿਣ ’ਤੇ ਨਕਦ ਵਜੀਫ਼ਾ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਅਤੇ ਪ੍ਰਚਾਰਕ ਭਾਈ ਦਿਆਲ ਸਿੰਘ ਵਲੋਂ ਧਾਰਮਿਕ ਪ੍ਰੀਖਿਆ ਵਿਚੋਂ ਅਵੱਲ ਰਹੇ 6 ਵਿਦਿਆਰਥੀਆਂ ਕ੍ਰਮਵਾਰ ਜਸਪਿੰਦਰ ਕੌਰ ਕਮਲਪ੍ਰੀਤ ਕੌਰ, ਰਮਨਪ੍ਰੀਤ ਕੌਰ ਨੂੰ 3100-3100 ਰੁਪਏ ਅਤੇ ਜਸਲੀਨ ਕੌਰ, ਕਮਲਜੋਤ, ਅੰਕਿਤ ਐਰੀ ਨੂੰ 2100-2100 ਰੁਪਏ ਨਕਦ ਵਜੀਫਾ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵਲੋਂ ਅਵੱਲ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆ ਕਾਲਜ ਦੇ ਬਾਕੀ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲੈਣ ਲਈ ਪ੍ਰ੍ਰੇਰਿਤ ਕੀਤਾ। ਇਸ ਮੌਕੇ ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ, ਪ੍ਰੋ. ਰਾਏਦੀਪ ਸਿੰਘ, ਸੁਪਰਡੈਂਟ ਪਰਮਿੰਦਰ ਸਿੰਘ ਤੇ ਵਿਦਿਆਰਥੀ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਅਨਿਲ ਜੈਨ ਵੱਲੋਂ ਆਸ਼ਾ ਕਿਰਨ ਸਕੂਲ ਨੂੰ 11 ਹਜਾਰ ਦਾਨ
Next articleਵਿਸ਼ੇਸ਼ ਸੰਵਿਧਾਨ ਜਾਗਰੂਕਤਾ ਪ੍ਰੋਗਰਾਮ