HOME ਓਬੀਸੀ ਸੈੱਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਕਾਠਗੜ੍ਹ ਮੋੜ ਪੁੱਜੇ...

ਓਬੀਸੀ ਸੈੱਲ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਕਾਠਗੜ੍ਹ ਮੋੜ ਪੁੱਜੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ, ਨੌਜਵਾਨਾਂ ਵੱਲੋਂ ਭਰਵਾਂ ਸਵਾਗਤ, ‘ਪੰਜਾਬ ਬਚਾਓ’ ਦਾ ਦਿੱਤਾ ਹੋਕਾ

2
ਫੋਟੋ ਕੈਪਸ਼ਨ :ਅੰਗਦ ਸਿੰਘ ਸੈਣੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਵਿੱਕੀ ਚੋਧਰੀ ਕਾਠਗੜ੍ਹ ਅਤੇ ਹੋਰ ਵਰਕਰ ਤੇ ਆਗੂ ਵੀ ਹਾਜ਼ਰ।  ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ
ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ): ਕਾਂਗਰਸ ਵੱਲੋਂ ਪੰਜਾਬ ਓਬੀਸੀ ਸੈੱਲ ਪੰਜਾਬ ਦੇ ਨਵ-ਨਿਯੁਕਤ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨਵਾਂਸ਼ਹਿਰ ਦੇ ਚੇਅਰਮੈਨ ਬਣਨ ਤੋਂ ਬਾਅਦ ਪਹਿਲੀ ਵਾਰ ਇਲਾਕੇ ਵਿੱਚ ਪਹੁੰਚਣ ‘ਤੇ ਕਾਠਗੜ੍ਹ ਮੋੜ ਸਥਿਤ ਚੌਧਰੀ ਸਵੀਟਸ ਵਿਖੇ ਕਾਂਗਰਸੀ ਆਗੂਆਂ ਅਤੇ ਇਲਾਕੇ ਦੇ ਨੌਜਵਾਨਾਂ ਵੱਲੋਂ ਉਚੇਚੇ ਤੌਰ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਇਕੱਤਰ ਹੋਏ ਯੂਥ ਵਰਕਰਾਂ ਵੱਲੋਂ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਪਾਰਟੀ ਵਿੱਚ ਨਵੇਂ ਬਣੇ ਅਹੁਦੇਦਾਰਾਂ ਪੰਕਜ ਚੌਧਰੀ ਅਤੇ ਫਰਹੀਨ ਚੌਧਰੀ ਦਾ ਵੀ ਮੂੰਹ ਮਿੱਠਾ ਕਰਵਾ ਕੇ ਸਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਦਿਆਂ ਆਖਿਆ ਕਿ ਸਾਰੀ ਓਬੀਸੀ ਬੈਲਟ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਕੜੇ ਹੋ ਕੇ ਤਿਆਰੀ ਵਿੱਢ ਦਿੱਤੀ ਜਾਵੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ‘ਪੰਜਾਬ ਬਚਾਓ’ ਦਾ ਹੋਕਾ ਦਿੱਤਾ ਅਤੇ ਕਿਹਾ ਕਿ ਯੂਥ ਆਪਣਾ ਵਰਕ ਡਟ ਕੇ ਕਰੇ, ਪਾਰਟੀ ਵਿੱਚ ਹਰ ਮਿਹਨਤੀ ਵਰਕਰ ਦਾ ਪੂਰਾ ਮਾਣ-ਸਤਿਕਾਰ ਯਕੀਨੀ ਬਣਾਇਆ ਜਾਵੇਗਾ।ਇਸ ਮਿਲਣੀ ਦੌਰਾਨ ਹਾਜ਼ਰ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਵਿੱਕੀ ਕਾਠਗੜ੍ਹ ਨੇ ਚੇਅਰਮੈਨ ਅੰਗਦ ਸੈਣੀ ਦਾ ਕਾਠਗੜ੍ਹ ਪੁੱਜਣ ‘ਤੇ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਮੂੰਹ ਮਿੱਠਾ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਸਮੁੱਚਾ ਨੌਜਵਾਨ ਵਰਗ ਅਤੇ ਇਲਾਕੇ ਦੇ ਲੋਕ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ। ਵਰਕਰਾਂ ਨੇ ਦੱਸਿਆ ਕਿ ਅੰਗਦ ਸੈਣੀ ਦੇ ਓਬੀਸੀ ਸੈੱਲ ਦੇ ਚੇਅਰਮੈਨ ਬਣਨ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਵਿੱਚ ਪਿੰਡ ਵਿਖੇ ਇੱਕ ਵੱਡਾ ਪ੍ਰੋਗਰਾਮ ਉਲ਼ੀਕ ਕੇ ਉਨ੍ਹਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ ਜਾਵੇਗਾ। ਇਸ ਭਰਵੇਂ ਸਵਾਗਤੀ ਪ੍ਰੋਗਰਾਮ ਮੌਕੇ ਜਸਵਿੰਦਰ ਵਿੱਕੀ ਕਾਠਗੜ੍ਹ, ਪੰਕਜ ਚੌਧਰੀ, ਫਰਹੀਨ ਚੌਧਰੀ, ਮਨੀਸ਼ ਚੌਧਰੀ (ਚੌਧਰੀ ਸਵੀਟਸ ਕਾਠਗੜ੍ਹ ਮੋਊ) , ਅਨੀਸ਼ ਚੌਧਰੀ, ਪੈਨੀ ਰੱਤੇਵਾਲ, ਚੀਮਾ ਟੈਲੀਕੋਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਇਲਾਕੇ ਦੇ ਮੋਹਤਬਰ ਨੌਜਵਾਨ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪ੍ਰਤਿਭਾਸ਼ਾਲੀ ਔਰਤਾਂ ਸਮੁੱਚੇ ਸਮਾਜ ਦਾ ਕੀਮਤੀ ਗਹਿਣਾ : ਢੋਸੀਵਾਲ
Next articleਇਪਟਾ ਕਪੂਰਥਲਾ ਵੱਲੋਂ 10 ਰੋਜਾ ਥੀਏਟਰ ਅਤੇ ਸੰਗੀਤ ਵਰਕਸ਼ਾਪ ਦੀ ਸਮਾਪਤੀ ਮੌਕੇ ਸਮਾਰੋਹ ਦਾ ਆਯੋਜਨ