ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕਣਕ ਦੀ ਕਟਾਈ ਤੋਂ ਬਾਅਦ ਉਸਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਲਈ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਚਾਰ ਵੈਨ ਅੱਜ ਤੋਂ ਲੈ ਕੇ ਅਗਲੇ 40 ਦਿਨਾਂ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਉਸਦੀ ਤੂੜੀ ਬਣਾਉਣ ਤੋਂ ਬਾਅਦ ਰਹਿੰਦੀ ਰਹਿੰਦ-ਖੂੰਹਦ ਨੂੰ ਖੇਤ ਵਿਚ ਹੀ ਰੋਟਾਵੇਟਰ, ਉਲਟਾਵੇਂ ਹਲ ਆਦਿ ਖੇਤੀਬਾੜੀ ਉਪਕਰਣਾਂ ਦੀ ਸਹਾਇਤਾ ਨਾਲ ਮਿੱਟੀ ਵਿਚ ਮਿਲਾਇਆ ਜਾਵੇ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਰੋਕਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖ਼ਿਲਾਫ਼ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਉਐਮ) ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



