HOME 650ਵੀਂ ਸ਼ਤਾਵਦੀ ਮਨਾਉਣ ਤੋਂ ਪਹਿਲਾਂ ਸਰਕਾਰ ਸ੍ਰੀ ਖੁਰਾਲਗੜ ਸਾਹਿਬ ਦੀਆਂ ਸੜਕਾਂ ਬਣਾਵੇ...

650ਵੀਂ ਸ਼ਤਾਵਦੀ ਮਨਾਉਣ ਤੋਂ ਪਹਿਲਾਂ ਸਰਕਾਰ ਸ੍ਰੀ ਖੁਰਾਲਗੜ ਸਾਹਿਬ ਦੀਆਂ ਸੜਕਾਂ ਬਣਾਵੇ – ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ

ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ

*ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ,ਡਿਪਟੀ ਸਪੀਕਰ,ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਨੂੰ ਕੀਤੀ ਅਪੀਲ

ਹੁਸ਼ਿਆਰਪੁਰ   (ਸਮਾਜ ਵੀਕਲੀ)   ( ਤਰਸੇਮ ਦੀਵਾਨਾ  )  ਇਤਿਹਾਸਕ ਅਸਥਾਨ ਸ੍ਰੀ ਚਰਨਛੋਹ ਗੰਗਾ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਦੇ ਦਰਸ਼ਨਾਂ ਲਈ ਹਰ ਸਾਲ ਲੱਖਾਂ ਸ਼ਰਧਾਲੂ ਆਉਂਦੇ ਹਨ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਵਲੋੰ ਜਿਥੇ ਸ੍ਰੀ ਖੁਰਾਲਗੜ ਸਾਹਿਬ ਨੂੰ ਸ਼ਰਾਬ ਦੇ ਠੇਕੇ ਬੰਦ ਕਰਕੇ ਨਸ਼ਿਆਂ ਤੋਂ ਰਹਿਤ ਕਰਕੇ ਪਵਿੱਤਰ ਅਸਥਾਨ ਐਲਾਨ ਕਰਨ ਦੀ ਮੰਗ ਪਿਛਲੇ ਸਮੇਂ ਤੋਂ ਉੱਠਦੀ ਆ ਰਹੀ ਹੈ ਓਥੇ ਹੀ ਇਥੋਂ ਦੀਆਂ ਸੜਕਾਂ ਜੋ ਰੋਜ਼ਾਨਾ ਆਉਣ ਵਾਲੀਆਂ ਸੰਗਤਾਂ ਲਈ ਵੱਡੀ ਪ੍ਰੇਸ਼ਾਨੀ ਪੈਦਾ ਕਰ ਰਹੀਆਂ ਹਨ ਬਲਕਿ ਆਏ ਦਿਨ ਦੁਰਘਟਨਾਵਾਂ ਨੂੰ ਜਨਮ ਦੇ ਕੇ ਅਜਾਈਂ ਮੌਤਾਂ ਦਾ ਕਾਰਨ ਵੀ ਬਣ ਰਹੀਆਂ ਹਨ। ਪੰਜਾਬ ਸਰਕਾਰ ਦਾ ਧਿਆਨ ਇਸ ਪਾਸੇ ਕੇਂਦਰਤ ਕਰਨ ਲਈ ਆਦਿ ਧਰਮ ਸਾਧੂ ਸਮਾਜ ਦੇ ਰਾਸ਼ਟਰੀ ਪ੍ਰਧਾਨ ਸੰਤ ਸਰਵਣ ਦਾਸ ਲੁਧਿਆਣਾ, ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ.ਭਾਰਤ, ਮੁੱਖ ਸੇਵਾਦਾਰ ਸ੍ਰੀ ਚਰਨਛੋਹ ਗੰਗਾ ਸੱਚਖੰਡ ਬੇਗਮਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਡਿਪਟੀ ਸਪੀਕਰ ਜੈ ਕਿਸ਼ਨ ਰੌਡ਼ੀ ਅਤੇ ਸੈਰ ਸਪਾਟਾ ਅਤੇ ਸਭਿਆਚਾਰ ਮਾਮਲਿਆਂ ਦੇ ਸਲਾਹਕਾਰ ਕੈਬਨਿਟ ਮੰਤਰੀ ਦੀਪਕ ਬਾਲੀ ਨੂੰ ਵਿਸ਼ੇਸ਼ ਤੌਰ ਤੇ ਬੇਨਤੀ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੀਂ ਜਨਮ ਸ਼ਤਾਵਦੀ ਮਨਾਉਣ ਤੋਂ ਪਹਿਲਾਂ ਸਰਕਾਰ ਸ੍ਰੀ ਖੁਰਾਲਗੜ ਸਾਹਿਬ ਦੀਆਂ ਸੜਕਾਂ ਬਣਾਵੇ। ਇਨਾਂ ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਸ੍ਰੀ ਬੇਗਮਪੁਰਾ ਚੌਂਕ ਤੋੰ ਖ਼ੁਰਾਲਗੜ੍ਹ  ਤੱਕ ਸੜਕ ਨੂੰ ਚਾਰ ਮਾਰਗੀ ਕਰਕੇ ਘਟੋ ਘਟ 100 ਫੁੱਟ ਚੌੜਾ ਕੀਤਾ ਜਾਵੇ ਅਤੇ ਉਤਰਾਈ ਉਤਰਦੇ ਖੱਡ ਵਾਲੇ ਪਾਸੇ 20 ਫੁੱਟ ਉੱਚੇ ਗਾਡਰ ਲਗਾਏ ਜਾਣ। ਉਨਾਂ ਕਿਹਾ ਇਸ ਸੜਕ ਤੇ ਹੁਣ ਤੱਕ ਦੁਘਟਨਾਵਾਂ ਵਿੱਚ ਕਈ ਸ਼ਰਧਾਲੂਆਂ ਦੀਆਂ ਕੀਮਤੀ ਜਾਨਾਂ ਅਜਾਈਂ ਜਾ ਚੁੱਕੀਆਂ ਹਨ,ਇਨਾਂ ਨੂੰ ਰੋਕਣ ਲਈ ਇਸ ਉੱਚੀ ਚੜਾਈ ਨੂੰ ਘੱਟ ਕਰਕੇ ਸਹੀ ਲੈਬਲ ਤੇ ਕੀਤਾ ਜਾਵੇ।
ਉਨਾਂ ਕਿਹਾ ਕਿ ਇਹ ਰਸਤਾ ਬਹੁਤ ਖਤਰਨਾਕ ਹੈ ਇਥੇ ਪਹਿਲਾਂ ਕਈ ਐਕਸੀਡੈਂਟ ਹੋ ਚੁੱਕੇ ਹਨ ਤੇ ਅਨੇਕਾਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਖਤਰਨਾਕ ਰੋਡ ਨੂੰ ਵੱਡੀਆਂ ਗੱਡੀਆਂ ਲਈ ਬੰਦ ਕੀਤਾ ਜਾਵੇ ਅਤੇ ਟਰੈਫਿਕ ਪੁਲਿਸ ਦੀ ਨਿਗਰਾਨੀ ਲਈ ਪੱਕੀ ਡਿਊਟੀ ਲਗਾਈ ਜਾਵੇ ਤਾਂ ਦੁਰਘਟਨਾਵਾਂ ਤੋਂ ਬਚਾਅ ਹੋ ਸਕੇ। ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋੰ 11 ਅਪ੍ਰੈਲ ਨੂੰ ਚੰਡੀਗੜ ਵਿਖੇ ਸਾਧੂ ਸਮਾਜ ਦੀ ਬੁਲਾਈ ਮੀਟਿੰਗ ਵਿੱਚ ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ.ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਵਲੋੰ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਲਈ ਸ੍ਰੀ ਖੁਰਾਲਗੜ ਸਾਹਿਬ ਵਿਖੇ ਡੈਮ ਦੇ ਪ੍ਰੋਜੈਕਟ ਦੀ ਉਸਾਰੀ ਦੀ ਮੰਗ ਕੀਤੀ ਸੀ, ਜਿਸ ਉੱਤੇ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਹੋਈ। ਓਨਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਪ੍ਰੋਜੈਕਟ ਲਈ ਕਾਰਜ ਆਰੰਭ ਕੀਤੇ ਜਾਣ ਤਾਂ ਕਿ ਭਾਰੀ ਹੜਾਂ ਦੀ ਤ੍ਰਾਸਦੀ ਤੋਂ ਲੋਕਾਂ ਨੂੰ ਰਾਹਿਤ ਦੀ ਆਸ ਬਣ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਦਸਵੀਂ ਜਮਾਤ ਬੋਰਡ ਪ੍ਰੀਖਿਆ ਦਾ ਨਤੀਜਾ 100ਫੀਸਦੀ ਰਿਹਾ।
Next articleਦੁਨੀਆ ਦੇ ਹਰ ਪ੍ਰਾਣੀ ਨੂੰ ਗੁਰੂਆਂ ਦੇ ਲੜ ਲੱਗਣਾ ਚਾਹੀਦਾ ਹੈ : ਸੰਤ ਸਤਰੰਜਣ ਸਿੰਘ