HOME ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ – 117...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ – 117 ਹਲਕਿਆਂ ‘ਚ ਘੁੰਮੇਗੀ ‘ਨੇਤਾਵਾਂ ਦੀ ਬੱਸ’:ਰਾਹੁਲ ਗਾਂਧੀ

23
ਰਾਹੁਲ ਗਾਂਧੀ
ਨਵਾਂਸ਼ਹਿਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ ‘ਤੇ ਸੰਪਰਕ ਵਧਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਨਵਾਂ ਦਾਅ ਸੂਬੇ ਦੇ ਸਾਰੇ 117 ਵਿਧਾਨ ਸਭਾ’ ਚ ‘ਨੇਤਾਵਾਂ ਦੀ ਬੱਸ’ ਚਲਾਉਣ ਦਾ ਫੈਸਲਾ ਲਿਆ ਗਿਆ ਹੈ।ਇਸ ਬੱਸ ਰਾਹੀਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਥਾਨਕ ਨੇਤਾ ਹਲਕਿਆਂ ‘ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ। ਕਾਂਗਰਸ ਪਾਰਟੀ ਦਾ ਮਕਸਦ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ, ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕਰਨਾ ਅਤੇ ਵਰਕਰਾਂ ਦਾ ਮਨੋਬਲ ਵਧਾਉਣਾ ਹੈ।ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਇਹ ਪਹਿਲ ਪਾਰਟੀ ਨੂੰ ਵੋਟਰਾਂ ਨਾਲ ਫੇਰ ਜੋੜੇਗੀ ਅਤੇ ਚੋਣ ਮੈਦਾਨ ‘ਚ ਨਵੀਂ ਊਰਜਾ ਭਰੇਗੀ। ਆਉਣ ਵਾਲੇ ਦਿਨਾਂ ‘ਚ ‘ਨੇਤਾਵਾਂ ਦੀ ਬੱਸ’ ਦੀ ਰੂਟ ਅਤੇ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਤਾ ਵਿੱਦਿਆ ਦੇਵੀ ਆਦੋਆਣਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Next articleਆਪੋ ਆਪਣਾ ਦੌਰ