ਬੇਗਮਪੁਰਾ ਟਾਈਗਰ ਫੋਰਸ ਨੇ ਡਾਕਟਰ ਮੋਮਿਤਾ ਦੇਬਨਾਥ ਦੇ ਨਾਲ ਦਰਿੰਦਿਆਂ ਵਲੋਂ ਕੀਤੇ ਗਏ ਗੈਂਗ ਰੇਪ ਦੇ ਸਬੰਧ ਵਿੱਚ ਕੱਢਿਆ ਕੈਂਡਲ ਮਾਰਚ

ਫੋਟੋ : ਅਜਮੇਰ ਦੀਵਾਨਾ
ਡਾਕਟਰ ਮੋਮਿਤਾ ਦੇਬਨਾਥ ਦੇ ਕਾਤਲ ਦਰਿੰਦਿਆਂ ਨੂੰ ਚੌਰਾਹੇ ਵਿੱਚ ਖੜੇ ਕਰਕੇ ਗੋਲੀ ਮਾਰ ਦੇਣੀ ਚਾਹੀਦੀ ਹੈ : ਪੰਜਾਬ ਪ੍ਰਧਾਨ ਬੀਰਪਾਲ ਠਰੋਲੀ 
ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)- ਬੇਗਮਪੁਰਾ ਟਾਈਗਰ ਫੋਰਸ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਗਮਪੁਰਾ ਟਾਈਗਰ ਫੋਰਸ  ਵੱਲੋਂ ਕਲਕੱਤਾ ਦੀ ਇੱਕ ਟ੍ਰੇਨੀ ਲੇਡੀ ਡਾਕਟਰ ਮੋਮਿਤਾ ਦੇਬਨਾਥ  ਦਾ ਬੇਰਹਿਮੀ ਨਾਲ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ, ਦੇ ਰੋਸ ਵਜੋਂ ਫੋਰਸ ਦੇ ਜ਼ਿਲਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਇੱਕ ਵਿਸ਼ਾਲ ਰੋਸ  ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿੱਚ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਲ ਠਰੋਲੀ, ਦੁਆਬਾ ਪ੍ਰਧਾਨ ਨੇਕੂ ਅਜਨੋਹਾ ਅਤੇ ਜਿਲ੍ਹਾ ਸੀਨੀਅਰ ਉਪ ਪ੍ਰਧਾਨ ਸ਼ਤੀਸ਼ ਸ਼ੇਰਗ੍ਹੜ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ

ਇਸ ਮੌਕੇ ਫੋਰਸ ਦੇ ਆਗੂਆਂ ਨੇ ਕਿਹਾ  ਕਿ ਡਾਕਟਰ ਮੋਮਿਤਾ ਦੇਵਨਾਥ ਦੀ ਲਾਸ਼ ਅਰਧ ਨਗਨ ਹਾਲਤ ਵਿੱਚ ਮਿਲੀ ਸੀ ਜਿਸ ਕਾਰਨ ਡਾਕਟਰ ਦੇ ਬਲਾਤਕਾਰ ਅਤੇ ਕਤਲ ਨੇ ਦੇਸ਼ ਭਰ ਦੇ ਲੋਕਾਂ ਵਿੱਚ ਗੁੱਸਾ ਪੈਦਾ ਕਰ ਦਿੱਤਾ ਹੈ, ਕਿਉਂਕਿ ਇਸ ਨਾਲ ਇਨਸਾਨੀਅਤ  ਸ਼ਰਮਸ਼ਾਰ ਹੋਈ ਹੈ। ਉਨਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ, ਪ੍ਰੰਤੂ ਫਿਰ ਵੀ ਇੱਥੇ ਕੋਈ ਵੀ ਔਰਤ ਸੁਰੱਖਿਤ ਨਹੀਂ ਹੈ, ਜਿਸ ਕਾਰਨ ਲੋਕ ਆਪਣੀਆ ਧੀਆਂ ਨੂੰ ਘਰ ਤੋਂ ਬਾਹਰ ਭੇਜਣ ਤੋਂ ਗਰੇਜ ਕਰਦੇ ਹਨ ਅਤੇ ਜਿਹੜੀਆਂ ਧੀਆਂ ਜਾਂ ਔਰਤਾਂ ਘਰਾਂ ਤੋਂ ਬਾਹਰ ਆਪਣੀ ਰੋਟੀ ਰੋਜੀ ਲਈ ਕੰਮ ਕਰਨ ਜਾਂਦੀਆਂ ਹਨ, ਉਹਨਾਂ ਦੇ ਪਰਿਵਾਰਿਕ ਮੈਂਬਰ ਹਮੇਸ਼ਾ ਡਰੇ ਹੋਏ ਰਹਿੰਦੇ ਹਨ, ਜਦੋਂ ਤੱਕ ਉਹਨਾਂ ਦੀ ਧੀ  ਸੁਰੱਖਿਅਤ ਘਰ ਵਾਪਸ ਨਹੀਂ ਆ ਜਾਂਦੀ। ਉਹਨਾਂ ਕਿਹਾ ਕਿ ਇਹ ਗੱਲ ਆਮ ਕਹੀ ਜਾਂਦੀ ਹੈ ਕਿ ਪਸ਼ੂ ਤੋਂ ਮਨੁੱਖ ਬਣਿਆ ਹੈ, ਪਰ ਅਜੇ ਵੀ ਇਹ ਪ੍ਰਤੀਤ ਹੁੰਦਾ ਹੈ ਕਿ ਮਨੁੱਖ ਅੰਦਰ ਅਜੇ ਵੀ ਪਸ਼ੂਆਂ ਵਾਲੀ ਬਿਰਤੀ ਮੌਜੂਦ ਹੈ, ਜਿਹੜੀ ਕਿ ਔਰਤਾਂ ਨੂੰ ਅਸੁਰੱਖਿਤ ਕਰਦੀ ਹੈ। ਉਹਨਾਂ ਕਿਹਾ ਕਿ ਭਾਰਤ ਵਿੱਚ ਰੋਜਾਨਾ ਲਗਭਗ ਸੌ ਤੋਂ ਵਧੇਰੇ ਮਾਮਲੇ ਬਲਾਤਕਾਰ ਦੇ ਦਰਜ ਹੁੰਦੇ ਹਨ, ਜਿਹੜੀ ਕਿ ਸਾਡੀ ਔਰਤ ਪ੍ਰਤੀ ਸੋਚ ਨੂੰ ਦਰਸਾਉਂਦੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਔਰਤਾਂ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡੀਆਂ ਧੀਆਂ ਭੈਣਾਂ ਬਿਨਾਂ ਕਿਸੇ ਡਰ ਤੋਂ ਸਮਾਜ ਵਿੱਚ ਵਿਚਰ ਸਕਣ। ਅੰਤ ਵਿੱਚ ਉਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੱਢੇ ਹੋਏ ਕੁਝ ਸ਼ਰਾਰਤੀ ਅਨਸਰ ਸਰਕਾਰੇ ਦਰਬਾਰੇ ਅਤੇ ਲੋਕਾਂ ਨੂੰ ਬੇਗਮਪੁਰਾ ਟਾਈਗਰ ਫੋਰਸ ਦੇ ਨਾਂ ਤੇ ਗੁਮਰਾਹ ਕਰ ਰਹੇ ਹਨ ਇਹੋ ਜਿਹੇ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਜਰੂਰਤ ਹੈ ਜਦ ਕਿਉਕਿ ਇਹਨਾਂ ਲੋਕਾਂ ਦਾ ਬੇਗਮਪੁਰਾ ਟਾਈਗਰ ਫੋਰਸ ਨਾਲ ਦੂਰ ਦਾ ਵਾਸਤਾ ਵੀ ਨਹੀਂ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਕੁਮਾਰ ਸ਼ੇਰਗੜ,ਰਾਜ ਕੁਮਾਰ ਬੱਧਣ ਸ਼ੇਰਗੜ,ਰਾਜ ਕੁਮਾਰ ਬੱਧਣ ਨਾਰਾ ਸਨੀ ਸੀਣਾ, ਭਿੰਦਾ ਸੀਣਾ
ਬੰਟੀ ਬਸੀ ਵਾਹਦ ,ਮਿੰਟੂ ਕੁੱਲੀਆ , ਜੱਸਾ ਸਿੰਘ ਨੰਦਨ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ ਡਾਡਾ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ  , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ,ਮਨੀਸ਼ ਕੁਮਾਰ, ਚਰਨਜੀਤ ਸਿੰਘ , ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਕੁਮਾਰ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਨਿਤਿਨ ਸੈਣੀ, ਅਨਮੋਲ ਮਾਝੀ ,ਵਿਜੇ ਕੁਮਾਰ ਜੱਲੋਵਾਲ ਖਨੂਰ , ਕਾਲੂ ਬਾਬਾ ਰਹੀਮਪੁਰ ਰਵਿ ਸੁੰਦਰ ਨਗਰ,ਬਾਲੀ ਫਤਿਹਗੜ੍ਹ ,ਰਣਜੀਤ ਨੌ ਗਰਾਵਾਂ,ਦਿਲਬਾਗ ਫਤਿਹਗੜ੍ਹ ,ਅਜੇ ਬਸੀ ਜਾਨਾ  ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਵਿਸ਼ਵ ਸਿਹਤ ਸੰਗਠਨ ਨੇ ਮਾਂਕੀਪੌਕਸ ਦੀ ਬਿਮਾਰੀ ਨੂੰ ਵਿਸ਼ਵਵਿਆਪੀ ਸਿਹਤ ਐਮਰਜੈਂਸੀ ਘੋਸ਼ਿਤ ਕਰ ਦਿੱਤਾ ਹੈ!
Next articleਆਓ ! ਜੰਗਲਾਂ ਅਤੇ ਗੈਰ – ਆਬਾਦ ਥਾਵਾਂ ਵਿੱਚ ਫਲਦਾਰ ਰੁੱਖ ਲਗਾਈਏ