ਰੂਪਨਗਰ (ਸਮਾਜ ਵੀਕਲੀ): ਸਰਕਾਰੀ ਕਾਲਜ ਰੂਪਨਗਰ ਵਿੱਚ ਅੱਜ ‘ਪੰਜਾਬੀ ਮਾਹ’ ਦੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ ਜੋ 30 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਨੇ ਸਾਰਿਆਂ ਨੂੰ ਜੀ ਆਇਆ ਆਖ਼ਦੇ ਹੋਏ ਪੂਰਾ ਮਹੀਨਾ ਚੱਲਣ ਵਾਲੇ ਇਸ ਪ੍ਰੋਗਰਾਮ ਦੀ ਰੂਪ-ਰੇਖਾ ਨੂੰ ਸਾਂਝਾ ਕੀਤਾ। ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਬੋਲਣ, ਪੜ੍ਹਨ ਅਤੇ ਲਿਖਣ ਲਈ ਪ੍ਰੇਰਿਆ। ਉਨ੍ਹਾਂ ਨੇ ਕਿਹਾ ਹੋਰ ਭਾਸ਼ਾਵਾਂ ਨੂੰ ਗ਼ਲਤ ਲਿਖਣ ਨਾਲੋਂ ਆਪਣੀ ਮਾਂ ਬੋਲੀ ਵਿੱਚ ਸਹੀ ਲਿਖਣਾ ਅਤੇ ਉਸਦਾ ਮਾਣ ਸਤਿਕਾਰ ਕਰਨਾ ਅੱਜ ਦੇ ਸਮੇਂ ਦੀ ਜ਼ਰੂਰਤ ਹੈ।
ਵਾਈਸ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਸੰਸਾਰ ਵਿੱਚ ਵਸਦੇ ਪੰਜਾਬੀਆਂ ਦੀਆਂ ਉਦਾਹਰਣਾਂ ਦਿੱਤੀਆਂ। ਪ੍ਰੋ. ਉਪਦੇਸ਼ਦੀਪ ਕੌਰ ਨੇ ਪੰਜਾਬੀ ਬੋਲੀ ਪ੍ਰਤੀ ਸੰਵੇਦਨਾ ਜ਼ਾਹਿਰ ਕੀਤੀ। ਡਾ. ਨਿਰਮਲ ਸਿੰਘ ਬਰਾੜ ਤੇ ਡਾ. ਜਤਿੰਦਰ ਕੁਮਾਰ ਨੇ ਪੰਜਾਬੀ ਬੋਲੀ ਨੂੰ ਬਣਦਾ ਸਤਿਕਾਰ ਦੇਣ ਦੀ ਗੱਲ ਕੀਤੀ। ਵਿਦਿਆਰਥੀ ਗੁਰਪ੍ਰੀਤ ਸਿੰਘ ਅਤੇ ਸੰਦੀਪ ਕੌਰ ਨੇ ਆਪਣੀਆਂ ਕਵਿਤਾਵਾਂ ਅਤੇ ਨਾਅਰੇ ਲਿਖਤਾਂ ਨਾਲ ਪੰਜਾਬੀ ਬੋਲੀ ਪ੍ਰਤੀ ਪਿਆਰ ਜ਼ਾਹਿਰ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly