ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਸ਼੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਨਵੇ ਸੈਸ਼ਨ ਦੀ ਸ਼ੁਰੂਆਤ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਸ਼੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ। ਜਿਸ ਵਿਚ ਬੱਚਿਆਂ ਅਤੇ ਉਨ੍ਹਾ ਦੇ ਮਾਤਾ- ਪਿਤਾ ਨੂੰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ‌। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਨੇ ਸ਼ਿਰਕਤ ਕੀਤੀ।ਪਾਠ ਤੋਂ ਬਾਅਦ ਗੁਰਬਾਣੀ ਸ਼ਬਦ ਗਾਇਨ ਵੀ ਕੀਤਾ ਗਿਆ ਅਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ।

ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਅਰਦਾਸ ਬੇਨਤੀ ਕੀਤੀ ਗਈ, ਤਾਂ ਜੋ ਸਕੂਲ ਹੋਰ ਵਧੇਰੇ ਵਿਕਾਸ ਦੇ ਮਾਰਗ ਤੇ ਅਗਾਂਹ ਵਧ ਸਕੇ ।
ਇਸ ਉਪਰੰਤ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਵੀਂ ਕਲਾਸ ਵਿੱਚ ਪ੍ਰਵੇਸ਼ ਕਰਨ ਤੇ ਵਧਾਈ ਦਿਤੀ ਅਤੇ ਓਹਨਾ ਨੂੰ ਅੱਗੇ ਵਧਣ ਅਤੇ ਭਵਿੱਖ ਵਿਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟਰੈਵਲ ਏਜੰਸੀ ਹਾਸ ਵਿਅੰਗ
Next articleਸਰਕਾਰੀ ਐਲੀਮੈਂਟਰੀ ਸਕੂਲ ਧਾਲੀਵਾਲ ਦੋਨਾਂ ਵਿਖੇ ਨਵਾਂ ਕਮਰਾ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ