ਫਿਲੌਰ, ਅੱਪਰਾ (ਸਮਾਜ ਵੀਕਲੀ) (ਦੀਪਾ)-ਜਿਲ੍ਹਾ ਸੰਗਰੂਰ ਦੇ ਪਿੰਡ ਬੀੜ ਐਸਵਾਨ ਵਿੱਚ “ਬੇਗ਼ਮਪੁਰਾ” ਵਸਾਉਣ ਜਾ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਓਹਨਾਂ ਦੀ ਪਤਨੀ ਅਨੀਤਾ ਦਿਓਲ, ਸਕੱਤਰ ਬਿੱਕਰ ਸਿੰਘ, ਧਰਮਵੀਰ , ਗੁਰਵਿੰਦਰ ਸਿੰਘ, ਗੁਰਮੱਖ ਸਿੰਘ ਮਾਨ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾਈ ਪ੍ਰੈਸ ਸਕੱਤਰ ਕਸ਼ਮੀਰ ਸਿੰਘ ਘੁਗਸ਼ੋਰ, ਜਿਲ੍ਹਾ ਜਲੰਧਰ ਦੇ ਪ੍ਰਧਾਨ ਹੰਸਰਾਜ ਪੱਬਮਾ ਆਦਿ ਨੂੰ ਗਿਰਫ਼ਤਾਰ ਕਰਕੇ ਜੇਲ੍ਹੀਂ ਡੱਕਣ ਦੀ ਲੋਕ ਇਨਸਾਫ਼ ਮੰਚ ਦੇ ਆਗੂਆਂ ਵਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਲੋਕ ਇਨਸਾਫ਼ ਮੰਚ ਦੇ ਆਗੂਆਂ ਪ੍ਰਧਾਨ ਜਰਨੈਲ ਫਿਲੌਰ, ਸਕੱਤਰ ਪਰਸ਼ੋਤਮ ਫਿਲੌਰ, ਮੁੱਖ ਬੁਲਾਰੇ ਐਡਵੋਕੇਟ ਸੰਜੀਵ ਭੌਰਾ, ਪ੍ਰੈਸ ਸਕੱਤਰ ਜਸਵੰਤ ਬੋਧ, ਕੈਸ਼ੀਅਰ ਡਾਕਟਰ ਸੰਦੀਪ ਕੁਮਾਰ, ਸੀਨੀਅਰ ਮੀਤ ਪ੍ਰਧਾਨ ਹੰਸ ਰਾਜ, ਕੋਰ ਕਮੇਟੀ ਮੈਂਬਰ ਡਾਕਟਰ ਅਸ਼ੋਕ ਕੁਮਾਰ, ਅਮਰਜੀਤ ਲਾਡੀ, ਹਨੀ ਸੰਤੋਖਪੁਰਾ, ਰਾਮਜੀ ਦਾਸ ਗੰਨਾ ਪਿੰਡ, ਤਹਿਸੀਲ ਕਮੇਟੀ ਆਗੂ ਸੁਨੀਲ ਗੰਨਾ ਪਿੰਡ, ਦੀਪਕ ਰਵਿਦਾਸਪੁਰਾ, ਸੰਦੀਪ ਗੰਨਾ ਪਿੰਡ, ਰਾਜਵਿੰਦਰ ਮੁਠੱਡਾ, ਡਾਕਟਰ ਬਲਜੀਤ ਦਾਰਾਪੁਰ, ਸੋਮ ਨਾਥ ਸ਼ੇਖੂਪੁਰ, ਸੁਰਿੰਦਰ ਮਹਲਾ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਰਾਜ ਸ਼ੁਰੂ ਕਰਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ।ਯਾਦ ਰਹੇ ਕਿ 20 ਮਈ 2025 ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀੜ ਐਸਵਾਨ ਵਿਖੇ 927 ਏਕੜ ਜਮੀਨ ਬੇਜ਼ਮੀਨੇ ਮਜ਼ਦੂਰਾਂ ਵਿੱਚ ਵੰਡ ਕੇ “ਬੇਗਮਪੁਰਾ” ਵਸਾਉਣ ਦੀ ਤਿਆਰੀ ਵਿੱਚ ਸੀ। ਇਸ ਇਤਿਹਾਸਕ ਪਹਿਲਕਦਮੀ ਲਈ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਸਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 200 ਪਿੰਡਾਂ, ਜਿਨ੍ਹਾਂ ਵਿੱਚ ਤਿੰਨ ਜ਼ਿਲ੍ਹਿਆਂ ਦੇ 125 ਪਿੰਡ ਸ਼ਾਮਲ ਹਨ, ਵਿੱਚ ਜਨਤਕ ਮੀਟਿੰਗਾਂ, ਰੈਲੀਆਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਵਿਆਪਕ ਪੱਧਰ ‘ਤੇ ਮੁਹਿੰਮ ਚਲਾਈ ਗਈ ਸੀ।ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਇਹ ਸੰਘਰਸ਼ ਜਮੀਨ ਦੀ ਬਰਾਬਰ ਵੰਡ, ਜਾਤ-ਪਾਤ ਦੇ ਖਾਤਮੇ ਅਤੇ ਸਮਾਜਿਕ-ਆਰਥਿਕ ਸਾਂਝੇ ਪ੍ਰਬੰਧ ਦੀ ਉਸਾਰੀ ਦੇ ਟੀਚੇ ਨਾਲ ਅੱਗੇ ਵਧ ਰਿਹਾ ਸੀ। ਉਨ੍ਹਾਂ ਕਿਹਾ, “ਬੇਗਮਪੁਰਾ ਵਸਾਉਣ ਦਾ ਸੁਪਨਾ ਮਜ਼ਦੂਰਾਂ ਦੀ ਏਕਤਾ ਅਤੇ ਸੰਘਰਸ਼ ਦੀ ਮਿਸਾਲ ਹੈ। ਪਿੰਡਾਂ ਵਿੱਚ ਲੋਕ ਰਾਸ਼ਣ, ਤੰਬੂ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕਰ ਰਹੇ ਹਨ, ਅਤੇ ਮੋਰਚੇ ਲਈ ਪੂਰੀ ਤਰ੍ਹਾਂ ਤਿਆਰ ਹਨ।”ਇਸ ਮੁਹਿੰਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨ ਬੀੜ ਐਸਵਾਨ ਜਾਣਾ ਸੀ । ਸਥਾਨਕ ਪੱਧਰ ‘ਤੇ ਲੋਕਾਂ ਵੱਲੋਂ ਮੋਰਚੇ ਦੀ ਸਫਲਤਾ ਲਈ ਸਹਿਯੋਗ ਦਿੱਤਾ ਜਾ ਰਿਹਾ ਸੀ, ਜਿਸ ਵਿੱਚ ਰਸੋਈ ਸਮਗਰੀ, ਪਾਣੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਸ਼ਾਮਲ ਹਨ। ਕਮੇਟੀ ਨੇ ਸਰਕਾਰ ਨੂੰ ਜਮੀਨ ਸੁਧਾਰਾਂ ਨੂੰ ਲਾਗੂ ਕਰਨ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸਮੂਹ ਮਜ਼ਦੂਰਾਂ, ਕਿਸਾਨਾਂ ਅਤੇ ਸਮਾਜਿਕ ਸੰਗਠਨਾਂ ਨੂੰ 20 ਮਈ ਨੂੰ ਬੀੜ ਐਸਵਾਨ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



