ਬਹਿਬਲ ਗੋਲੀ ਕਾਂਡ: ਸੁਣਵਾਈ 8 ਅਕਤੂਬਰ ਤੱਕ ਟਲੀ

ਫਰੀਦਕੋਟ (ਸਮਾਜ ਵੀਕਲੀ) : ਬਹਿਬਲ ਗੋਲੀ ਕਾਂਡ ਵਿੱਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿੱਚ ਹਾਜ਼ਰ ਸਨ। ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਵਿਸ਼ੇਸ਼ ਸੁਰੱਖਿਆ ਵਾਲਾ ਹੁਕਮ ਮਿਲਣ ਕਰਕੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਮਰਾਨੰਗਲ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਮਰਾਨੰਗਲ ਨੂੰ ਪਹਿਲਾਂ ਹੀ ਚਲਾਨ ਅਤੇ ਉਸ ਨਾਲ ਨੱਥੀ ਦਸਤਾਵੇਜ਼ ਦਿੱਤੇ ਜਾ ਚੁੱਕੇ ਹਨ। ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 8 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਅਦਾਲਤ ਵਿੱਚ ਸੁਣਵਾਈ ਦੌਰਾਨ ਬਾਕੀ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ। ਪੁਲੀਸ ਅਧਿਕਾਰੀਆਂ ਨੇ ਬਹਿਬਲ ਗੋਲੀ ਕਾਂਡ ਵਿੱਚ ਦਾਇਰ ਕੀਤੀ ਗਈ ਚਾਰਜਸ਼ੀਟ ਨੂੰ ਹਾਈ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਹੋਈ ਹੈ, ਜਿਸ ’ਤੇ ਨਵੰਬਰ ਦੇ ਪਹਿਲੇ ਹਫ਼ਤੇ ’ਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਚਲਾਨ ਪੇਸ਼ ਹੋਣ ਤੋਂ ਤਿੰਨ ਸਾਲ ਬਾਅਦ ਵੀ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਖਿਲਾਫ਼ ਅਜੇ ਤੱਕ ਦੋਸ਼ ਆਇਦ ਨਹੀਂ ਹੋ ਸਕੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ-ਚੀਨ ਬਾਕੀ ਸਾਰੇ ਮੁੱਦੇ ਵੀ ਫੌਰੀ ਸੁਲਝਾਉਣ: ਜੈਸ਼ੰਕਰ
Next articleਭਾਜਪਾ ਨੇ ਕੇਂਦਰੀ ਮੰਤਰੀਆਂ ਸੋਨੋਵਾਲ ਤੇ ਮੁਰੂਗਨ ਨੂੰ ਰਾਜ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰ ਬਣਾਇਆ