HOME ਬੈਲਫਾਸਟ ਹਿੰਸਾ ਦੇ ਦੋਸ਼ੀਆਂ ਨੂੰ ਕਾਨੂੰਨ ਦੀ ਪੂਰੀ ਸਖ਼ਤੀ ਦਾ ਸਾਹਮਣਾ ਕਰਨਾ...

ਬੈਲਫਾਸਟ ਹਿੰਸਾ ਦੇ ਦੋਸ਼ੀਆਂ ਨੂੰ ਕਾਨੂੰਨ ਦੀ ਪੂਰੀ ਸਖ਼ਤੀ ਦਾ ਸਾਹਮਣਾ ਕਰਨਾ ਪਵੇਗਾ – ਕੀਰ ਸਟਾਰਮਰ

2
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ
ਲੈਸਟਰ (ਇੰਗਲੈਂਡ),  (ਸਮਾਜ ਵੀਕਲੀ)   (ਸੁਖਜਿੰਦਰ ਸਿੰਘ ਢੱਡੇ)– ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਬੈਲਫਾਸਟ ਵਿਚ ਮੰਗਲਵਾਰ ਰਾਤ ਭੜਕੀ ਹਿੰਸਾ ਅਤੇ ਅਸ਼ਾਂਤੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੀ ਪੂਰੀ ਸਖ਼ਤੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਬੈਲਫਾਸਟ ਵਿਚ ਵਾਪਰੀਆਂ ਘਟਨਾਵਾਂ ਹੈਰਾਨ ਕਰਨ ਵਾਲੀਆਂ ਅਤੇ ਪੂਰੀ ਤਰ੍ਹਾਂ ਅਸਵੀਕਾਰਯੋਗ ਹਨ। ਸਟਾਰਮਰ ਨੇ ਕਿਹਾ ਕਿ ਭਾਈਚਾਰਿਆਂ ਨੂੰ ਡਰਾਉਣ-ਧਮਕਾਉਣ ਵਾਲੀ ਹਿੰਸਾ ਅਤੇ ਅਸ਼ਾਂਤੀ ਲਈ ਕੋਈ ਜਾਇਜ਼ ਕਾਰਨ ਨਹੀਂ ਹੋ ਸਕਦਾ ਅਤੇ ਨਾ ਹੀ ਉਨ੍ਹਾਂ ਲੋਕਾਂ ਲਈ ਕੋਈ ਬਹਾਨਾ ਹੈ ਜਿਨ੍ਹਾਂ ਨੇ ਆਨਲਾਈਨ ਜਾਂ ਕਿਸੇ ਹੋਰ ਢੰਗ ਨਾਲ ਇਸ ਨੂੰ ਉਕਸਾਇਆ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਕੁਝ ਲੋਕਾਂ ਨੂੰ ਉਨ੍ਹਾਂ ਦੀ ਨਸਲੀ ਜਾਂ ਸਮਾਜਿਕ ਪਿਛੋਕੜ ਦੇ ਆਧਾਰ ‘ਤੇ ਨਿਸ਼ਾਨਾ ਬਣਾਇਆ ਗਿਆ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ, ਐਮਰਜੈਂਸੀ ਸੇਵਾਵਾਂ ਅਤੇ ਉੱਤਰੀ ਆਇਰਲੈਂਡ ਦੇ ਆਗੂਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡੀ ਤਰਜੀਹ ਅਮਨ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣਾ ਹੈ ਅਤੇ ਪੁਲਿਸ ਨੂੰ ਆਪਣਾ ਕੰਮ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹੁਣ ਸਿਹਤ ਰਿਕਾਰਡ ਰਹਿਣਗੇ ਇੱਕ ਕਲਿੱਕ ਦੀ ਦੂਰੀ ‘ਤੇ, ਬਣਵਾਓ ਆਭਾ ਆਈ.ਡੀ. : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
Next articleISS BAAR SIRF GOLD NAHI, GOLD KA KHAZANA HOGA! DHAMAAL 4 DROPS QUIRKY NEW POSTER, TRAILER OUT ON 12TH JUNE!