ਵਧੀਆ ਸੇਵਾਵਾਂ ਦੇਣ ਬਦਲੇ ਫਾਰਮੇਸੀ ਅਫਸਰ ਅਮਰਿੰਦਰਜੀਤ ਸਿੰਘ ਦਾ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ

ਕਪੂਰਥਲਾ , (ਸਮਾਜ ਵੀਕਲੀ)  (  ਕੌੜਾ ) – ਸੁਲਤਾਨਪੁਰ ਲੋਧੀ ਵਿਖੇ ਮਨਾਏ ਗਏ 78 ਵੇਂ ਤਹਿਸੀਲ ਪੱਧਰੀ ਆਜਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਬਤੌਰ ਫਾਰਮੇਸੀ ਅਫਸਰ ਤਾਇਨਾਤ ਅਮਰਿੰਦਰਜੀਤ ਸਿੰਘ  ਦਾ ਵਧੀਆ ਸੇਵਾਵਾਂ ਦੇਣ ਬਦਲੇ ਐਸ ਡੀ ਐਮ ਜਸਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਐਸ ਡੀ ਐਮ ਨੇ ਕਿਹਾ ਕਿ ਅਮਰਿੰਦਰਜੀਤ ਸਿੰਘ ਨੇ ਸਿਵਲ ਹਸਪਤਾਲ ਵਿੱਚ ਸੇਵਾਵਾਂ ਦੇਣ ਦੇ ਨਾਲ ਨਾਲ ਪਿਛਲੇ  ਆਏ ਹੜਾਂ ਦੌਰਾਨ ਵੀ ਵਧੀਆ ਕਾਰਗੁਜ਼ਾਰੀ ਦਿਖਾਈ ਸੀ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਫਾਰਮੇਸੀ ਅਫਸਰ ਅਮਰਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਆਪਣੀ ਡਿਊਟੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਨਗਰੀ ਵਿੱਚ ਸੇਵਾ ਕਰਨ ਦਾ ਸਬੱਬ ਮਿਲ਼ਣ ਤੇ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਨੇ ਐਸ ਐਮ ਉ ਰਵਿੰਦਰ ਸ਼ੁੱਭ ਦਾ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸੱਜਣ ਸਿੰਘ ਚੀਮਾ ,ਡੀ ਐਸ ਪੀ ਬਬਨਦੀਪ ਸਿੰਘ, ਚੇਅਰਮੈਨ ਮਹੁੰਮਦ ਰਫ਼ੀ, ਪ੍ਰੈੱਸ ਕਲੱਬ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ, ਦਿਨੇਸ਼ ਧੀਰ,  ਨਰੇਸ਼ ਕੋਹਲੀ, ਸੁਰਜੀਤ ਸਿੰਘ ਹੈਬਤਪੁਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਰੇਲ ਕੋਚ ਫੈਕਟਰੀ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ,ਇਸ ਸਾਲ ਆਰ ਸੀ ਐੱਫ ਨੂੰ ਕਈ ਨਵੇਂ ਪ੍ਰੋਜੈਕਟ ਸੌਂਪੇ ਗਏ ਹਨ
Next articleਨਰਾਜ਼ਗੀ