ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ ਦੇ ਨਾਲ-ਨਾਲ ਸਕੂਲਾਂ ਦੀ ਬਿਹਤਰ ਇਮਾਰਤ, ਲੋੜੀਂਦੀਆਂ ਬੁਨਿਆਦੀ ਸਹੂਲਤਾਂ, ਲੈਬ, ਲਾਇਬ੍ਰੇਰੀ ਆਦਿ ਹੋਣ ਨਾਲ ਹਰ ਆਮ ਨਾਗਰਿਕ ਆਪਣੇ ਬੱਚਿਆਂ ਲਈ ਸਰਕਾਰੀ ਸਕੂਲ ਦੀ ਚੋਣ ਮਾਣ ਨਾਲ ਕਰਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਡਾ ਰਾਜ ਕੁਮਾਰ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ 26.13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਇਸ ਗ੍ਰਾੰਟ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸੁਧਾਰ ਦੇ ਕਈ ਅਹਿਮ ਕੰਮ ਕੀਤੇ ਜਾਣਗੇ ਅਤੇ ਉਨ੍ਹਾਂ ਦਾ ਵਿੱਦਿਅਕ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ। ਇਸ ਜਾਰੀ ਕੀਤੀ ਰਾਸ਼ੀ ਨਾਲ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਨੂੰ ਪਹਿਲ ਦਿੰਦਿਆਂ 4.97 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਪੁਰਾਣੀ ਚਾਰਦੀਵਾਰੀ ਦੀ ਮੁਰੰਮਤ ਲਈ 1.47 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਧੀਆ ਵਿਦਿਅਕ ਮਾਹੌਲ ਪ੍ਰਦਾਨ ਕਰਨ ਲਈ 11.12 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਅਤੇ ਸੁਵਿਧਾਜਨਕ ਕਲਾਸਰੂਮ ਬਣਾਏ ਜਾਣਗੇ ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਨਸਿਕ ਅਤੇ ਭਾਵਨਾਤਮਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ‘ਸਕੂਲ ਆਫ਼ ਹੈਪੀਨੈਸ’ ਦੀ ਸਥਾਪਨਾ ਕੀਤੀ ਜਾਵੇਗੀ। ਇਸ ਪ੍ਰਾਜੈਕਟ ਲਈ 8.48 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਵਿਸ਼ੇਸ਼ ਸਕੂਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਮਾਨਸਿਕ ਵਿਕਾਸ ਲਈ ਨਵੀਆਂ ਤਕਨੀਕਾਂ ਅਤੇ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਮੌਕੇ ‘ਤੇ ਡਾ.ਰਾਜਕੁਮਾਰ ਨੇ ਕਿਹਾ, “ਰਾਜਨੀਤੀ ਵਿੱਚ ਮੇਰੇ ਆਉਣ ਦਾ ਉਦੇਸ਼ ਜਨਤਾ ਦੀ ਸੇਵਾ ਕਰਨਾ, ਲੋੜਵੰਦਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਸਿੱਖਿਆ ਦੁਆਰਾ ਸਮਾਜ ਨੂੰ ਸਸ਼ਕਤ ਬਣਾਉਣਾ ਹੈ।” ਇਹ ਗ੍ਰਾਂਟ ਬੱਚਿਆਂ ਦੇ ਚੰਗੇ ਭਵਿੱਖ ਲਈ ਤਿਆਰ ਕਰਨ ਅਤੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਏਗੀ।’ ਡਾ: ਰਾਜਕੁਮਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਨੂੰ ਆਪਸ ਵਿੱਚ ਤਾਲਮੇਲ ਬਣਾ ਕੇ ਇਨ੍ਹਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj