HOME ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ....

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

4

– ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ, ਨਵਾਂਸ਼ਹਿਰ ਦਾ ਅਚਨਚੇਤ ਨਿਰੀਖਣ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਆਮ ਆਦਮੀ ਕਲੀਨਿਕ, ਨਵਾਂਸ਼ਹਿਰ ਦਾ ਦੌਰਾ ਕਰਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਲੀਨਿਕ ਵਿੱਚ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਨਿਮਰਤਾ ਅਤੇ ਮਰੀਜ਼-ਪੱਖੀ ਵਿਵਹਾਰ ਸਿਹਤ ਸੇਵਾਵਾਂ ਦੀ ਬੁਨਿਆਦ ਹੈ।ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਮਿਲ ਰਹੀ ਹੈ।ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਸਿਹਤ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਸਿਹਤ ਸੰਸਥਾਵਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਹੜ੍ਹਾਂ ਦੀ ਮਾਰ ਨੂੰ ਸਿਰਫ ਕੁਦਰਤ ‘ਤੇ ਸੁੱਟ ਦੇਣਾ ਸਭ ਤੋਂ ਵੱਡੀ ਨਲਾਇਕੀ*
Next article7 days Faculty Development Programme inagurated at Lamrin Tech Skills University Punjab