ਨਵੀਂ ਦਿੱਲੀ — ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਲੋਕ ਹੈਰਾਨ ਅਤੇ ਗੁੱਸੇ ‘ਚ ਹਨ। ਇਸ ਵੀਡੀਓ ਵਿਚ ਇਕ ਵਿਅਕਤੀ ਨੂੰ ਇਕ ਛੋਟੀ ਬੱਚੀ (ਲਗਭਗ 2 ਸਾਲ) ਦੇ ਮੱਥੇ ‘ਤੇ ਸਿੰਦੂਰ ਲਗਾਉਂਦੇ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਯੂਜ਼ਰਸ ਨੂੰ ਬੇਹੱਦ ਨਾਰਾਜ਼ ਕਰ ਰਿਹਾ ਹੈ ਅਤੇ ਯੂਜ਼ਰਸ ਇਸ ਵੀਡੀਓ ਨੂੰ ਬੇਹੱਦ ਇਤਰਾਜ਼ਯੋਗ ਮੰਨ ਰਹੇ ਹਨ ਅਤੇ ਵਿਅਕਤੀ ਦੀ ਇਸ ਹਰਕਤ ਦੀ ਸਖਤ ਨਿੰਦਾ ਕਰ ਰਹੇ ਹਨ। ਕਈ ਯੂਜ਼ਰਸ ਨੇ ਇਸ ਵਿਅਕਤੀ ਖਿਲਾਫ ਪੁਲਸ ਸ਼ਿਕਾਇਤ ਦਰਜ ਕਰਵਾਉਣ ਦੀ ਮੰਗ ਕੀਤੀ ਹੈ। ਇਕ ਯੂਜ਼ਰ ਨੇ ਲਿਖਿਆ, ਬੇਸ਼ਰਮੀ ਦੀ ਹੱਦ ਹੋ ਗਈ ਹੈ, ਲੋਕ ਸਿਰਫ ਵਿਊਜ਼ ਹਾਸਲ ਕਰਨ ਲਈ ਕੁਝ ਵੀ ਕਰ ਸਕਦੇ ਹਨ। ਇਕ ਹੋਰ ਯੂਜ਼ਰ ਨੇ ਕਿਹਾ, ਇਸ ਦੀ ਸ਼ਿਕਾਇਤ ਹੋਣੀ ਚਾਹੀਦੀ ਹੈ।
ਇਹ ਵੀਡੀਓ ਇਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਬੱਚਿਆਂ ਦੀ ਸੁਰੱਖਿਆ ਅਤੇ ਸ਼ੋਸ਼ਣ ਦਾ ਮੁੱਦਾ ਉਠਾ ਰਿਹਾ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸਮਾਜ ਨੂੰ ਸਵਾਲ ਕਰਨ ਲਈ ਮਜਬੂਰ ਕਰ ਦਿੱਤਾ ਹੈ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਕੀ ਕਦਮ ਚੁੱਕਣੇ ਚਾਹੀਦੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly