ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਬੀਬੀ ਜਸਮੀਤ ਕੌਰ, ਬੀਬੀ ਆਸ਼ਮੀਤ ਕੌਰ, ਬੀਬੀ ਸਹਿਜ ਕੌਰ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦੇ ਗੁਰਬਾਣੀ ਸ਼ਬਦ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ ਨੇ ਰਾਗੀ ਜੱਥਿਆਂ ਨੂੰ ਸੰਗਤੀ ਰੂਪ ‘ਚ ਸਿਰੋਪਾਓ ਭੇਟ ਕੀਤੇ। ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਦੱਸਿਆ ਕਿ 18 ਅਗਸਤ ਦਿਨ ਐਤਵਾਰ ਨੂੰ ਅੰੰਮ੍ਰਿਤ ਵੇਲੇ ਤੋਂ ਰਾਤ ਤੱਕ ਗੁਰਮਤਿ ਸਮਾਗਮ ਹੋਣਗੇ। ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਗੁਰਤੇਜ ਸਿੰਘ ਲਾਇਲਪੁਰੀ, ਜਤਿੰਦਰਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਪ੍ਰਲਾਦ ਸਿੰਘ ਚੱਲ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੌਹਾਨ,, ਸੁਰਿੰਦਰਜੀਤ ਸਿੰਘ ਮੱਕੜ, ਨਰਿੰਦਰ ਸਿੰਘ ਸੀਟੀਆਰ, ਇੰਦਰਜੀਤ ਸਿੰਘ ਕਾਲੜਾ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਸੁਨੀਲ ਕੁਮਾਰ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਸਿੱਬਲ, ਬਾਊ ਬਨਾਰਸੀ ਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly