HOME ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਡਾ ਨਵਕਾਂਤ ਭਰੋਮਜਾਰਾ ਫਿਰ ਤੋਂ ਆਪਣੀਆਂ...

ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਡਾ ਨਵਕਾਂਤ ਭਰੋਮਜਾਰਾ ਫਿਰ ਤੋਂ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ

1

ਬੰਗਾ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ):- ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਤੋਂ ਸਿਖਿਆ ਪ੍ਰਾਪਤ ਕਰਕੇ ਆਏ ਡਾ ਨਵਕਾਂਤ ਭਰੋਮਜਾਰਾ ਫਿਰ ਤੋਂ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਹ ਜਾਣਕਾਰੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੀਰ ਸਿੰਘ ਨੂਰਪੁਰੀ ਨੇ ਦਿੰਦੇ ਹੋਏ ਦੱਸਿਆ ਕਿ ਇਸ ਦੇ ਨਾਲ ਨਾਲ ਸਵੇਰੇ 8 ਤੋ 10 ਵਜੇ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਦੇ ਅੱਖਾਂ ਦੇ ਮਾਹਿਰ ਡਾ ਮੁਕੇਸ਼ ਉਪਧਿਆਏ ਵੀ ਅੱਖਾਂ ਦੇ ਮਰੀਜ਼ਾਂ ਦਾ ਚੈੱਕ ਅੱਪ ਕਰਨਗੇ। ਆਪ੍ਰੇਸ਼ਨ ਵਾਲੇ ਮਰੀਜ਼ਾਂ ਦੇ ਆਪਰੇਸ਼ਨ ਬਹੁਤ ਹੀ ਘੱਟ ਖਰਚੇ ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਮਰੀਜ਼ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਡਾ ਬਲਵੀਰ ਸਿੰਘ ਬੱਲ, ਲੈਬ ਟੈਕਨੀਸ਼ੀਅਨ ਗੁਰਮੁਖ ਸਿੰਘ ਬਹਿਰਾਮ, ਸੁੱਖਵਿੰਦਰ ਕੌਰ ਅਤੇ ਮਨਜੀਤ ਕੌਰ ਆਦਿ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਗੱਗੋਮਾਹਲ ’ਚ ਹੋਈ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ, ਕਈ ਨੌਜਵਾਨ ਆਮ ਆਦਮੀ ਪਾਰਟੀ ਛੱਡ ਕੇ ਹੋਏ ਸ਼ਾਮਲ
Next article” ਸਮੁੱਚੇ ਮਰਦ ਔਰਤਾਂ ਦਾ ਬਿਰਤਾਂਤ ਸਿਰਜਦਾ ਕਹਾਣੀ ਸੰਗ੍ਰਹਿ- ਜਨਾਨੀਆਂ ਜੋਗੇ “