ਕਪੂਰਥਲਾ , (ਸਮਾਜ ਵੀਕਲੀ) (ਕੌੜਾ)– ਸ਼ਹੀਦ ਸਰਦਾਰ ਭਗਤ ਸਿੰਘ ਦੇ 95ਵੇਂ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਕਪੂਰਥਲਾ ਦੇ ਸਮੁੱਚੇ ਸਟਾਫ਼ ਵੱਲੋਂ ਸਟੇਟ ਗੁਰੂਦੁਆਰਾ ਸਾਹਿਬ ਕਪੂਰਥਲਾ ਵਿਖੇ ਲੱਗੇ ਹੋਏ ਖ਼ੂਨ ਦਾਨ ਅਤੇ ਮੈਡੀਕਲ ਕੈਂਪ ਮੌਕੇ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ ।
ਇਸ ਮੌਕੇ ਸ਼੍ਰੀ ਦੀਪਕ ਬਾਲੀ ਸਲਾਹਕਾਰ, ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਦੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼ੋਸ਼ਲ ਮੀਡੀਆ ਦੇ ਦੌਰ ਵਿੱਚ ਆਮ ਲੋਕਾਂ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਮੰਗ ਹੈ। ਕਿਤਾਬਾਂ ਹੀ ਸੋਚ ਤੇ ਸਮਾਜ ਨੂੰ ਬਦਲਦੇ ਵਕਤ ਤੇ ਸਹੀ ਫ਼ੈਸਲੇ ਲੈਣੇ ਤੇ ਤਰੱਕੀਆਂ ਦੇ ਰਾਹ ਬਣਾਉਣ ਯੋਗ ਬਣਾਉਂਦੀ ਹੈ।
ਭਗਤ ਸਿੰਘ ਦੀ ਸਤਰ“ਮੈਂ ਕਿਤਾਬ ਦਾ ਇੱਕ ਪੰਨਾ ਮੋੜ ਕੇ ਰੱਖਿਆ, ਚਾਹੁੰਦਾ ਹਾਂ ਤੁਸੀਂ ਇਸ ਤੋਂ ਅੱਗੇ ਵਧੋ” ਦੀ ਤਰਜਮਾਨੀ ਕਰਦੇ ਹੋਏ ਸਰਕਾਰ ਵੱਲੋਂ ਸਮਾਜ ਨੂੰ ਚੰਗੀ ਸੇਧ ਦੇਣ ਤੇ ਤਰੱਕੀ ਦੇ ਰਾਹ ਵੱਲ ਲਿਜਾਉਣ ਦੀ ਕੋਸ਼ਿਸ਼ ਹਮੇਸ਼ਾ ਤੋਂ ਕਾਬਿਲੇ ਤਾਰੀਫ਼ ਰਹੀ ਹੈ।ਜ਼ਿਲ੍ਹਾ ਭਾਸ਼ਾ ਦਫਤਰ ,ਕਪੂਰਥਲਾ ਵੱਲੋਂ ਸ਼੍ਰੀ ਦੀਪਕ ਬਾਲੀ ਅਤੇ ਪ੍ਰੋਫੈਸਰ ਪਰੂਥੀ ਦਾ ਮਹਾਨ ਕੋਸ਼ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਡਾਕਟਰ ਬਲਵਿੰਦਰ ਸਿੰਘ ਬੱਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਅਮਰਬੀਰ ਸਿੰਘ ਲਾਲੀ, ਵੱਲੋਂ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ।ਇਸ ਪੁਸਤਕ ਪ੍ਰਦਰਸ਼ਨੀ ਵਿੱਚ ਉੱਸ਼੍ਰੀ ਗੁਰਪਾਲ ਸਿੰਘ ਇੰਡੀਅਨ ਜੁਆਇੰਟ ਸਕੱਤਰ , ਡਾ ਹਰਭਜਨ ਸਿੰਘ, ਸ਼੍ਰੀਮਤੀ ਪ੍ਰੋਮਿਲਾ ਅਰੋੜਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਅਤੇ ਸਾਹਿਤਕਾਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj