HOME ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਕੀਤੀ ਗਈ ਬਿਆਨਬਾਜ਼ੀ...

ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਕੀਤੀ ਗਈ ਬਿਆਨਬਾਜ਼ੀ ਨਿੰਦਣਯੋਗ :ਵੱਖ ਵੱਖ ਆਗੂ

4
ਨਵਾਂਸ਼ਹਿਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਬਾਦਲ ਦੇ ਸੀਨੀਅਰ ਆਗੂਆਂ ਜਿਹਨਾਂ ਵਿੱਚ ਅਸ਼ੋਕ ਨਾਨੋਵਾਲ ਸੀਨੀਅਰ ਅਕਾਲੀ ਆਗੂ , ਗੁਰਪ੍ਰੀਤ ਗੁੱਜਰ ਰੈਲਮਾਜਰਾ ਸੀਨੀਅਰ ਅਕਾਲੀ ਆਗੂ, ਹਨੀ ਟੌਂਸਾ ਸੀਨੀਅਰ ਅਕਾਲੀ ਆਗੂ ਅਤੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਰਾਜੂਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੀਤੀ ਗਈ ਨਵੀਂ ਕਿਕਲੀ ਰਾਹੀਂ ਅਮਲੀ ਬੋਲਣ ਵਾਲੀ ਟਿੱਪਣੀ ਦੀ ਕੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਦੀ ਹਲਕੀ ਅਤੇ ਗੈਰ-ਜਿੰਮੇਵਾਰ ਬਿਆਨਬਾਜ਼ੀ ਕਰਨੀ ਨਾ ਸਿਰਫ਼ ਸਿਆਸੀ ਮਰਯਾਦਾ ਦੇ ਖਿਲਾਫ ਹੈ, ਸਗੋਂ ਇਹ ਪੰਜਾਬ ਦੇ ਲੋਕਾਂ ਦੀ ਸੋਚ ਅਤੇ ਸੱਭਿਆਚਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ।ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਮਾਫ਼ ਨਹੀ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਅਹੁਦੇ ਤੇ ਬੈਠੇ ਵਿਅਕਤੀ ਤੋਂ ਇਸ ਤਰ੍ਹਾਂ ਦੀ ਭਾਸ਼ਾ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਹਨਾਂ ਨੇ ਦੋਸ਼ ਲਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬੇਰੁਜ਼ਗਾਰੀ, ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਸਰਕਾਰ ਇਨ੍ਹਾਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਵਿਰੋਧੀਆਂ ਤੇ ਨਿਸ਼ਾਨੇ ਸਾਧ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦੇ ਆਏ ਹਨ ਅਤੇ ਉਨ੍ਹਾਂ ਖਿਲਾਫ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਬਿਲਕੁਲ ਗਲਤ ਹੈ। ਅਖੀਰ ਵਿੱਚ, ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਹੁਦੇ ਦੀ ਮਰਯਾਦਾ ਨੂੰ ਸਮਝਦੇ ਹੋਏ ਭਵਿੱਖ ਵਿੱਚ ਇਸ ਤਰ੍ਹਾਂ ਦੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਅਤੇ ਪੰਜਾਬ ਦੇ ਅਸਲ ਮੁੱਦਿਆਂ ਤੇ ਧਿਆਨ ਦੇਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨੰਬਰਦਾਰਾਂ ਦਾ ਵਫਦ ਐਸਐਚਓ ਸੋਨਮਦੀਪ ਕੌਰ ਥਾਣਾ ਤਲਵੰਡੀ ਚੌਧਰੀਆਂ ਨੂੰ ਮਿਲਿਆ
Next articleਵਰਲਡ ਕਰਲਿੰਗ ਫਾਈਨਲ ’ਚ ਸਵੀਡਨ ਨੇ 9-6 ਨਾਲ ਕਨੇਡਾ ਨੂੰ ਹਰਾਇਆ