ਨਵੀਂ ਦਿੱਲੀ (ਸਮਾਜ ਵੀਕਲੀ) : ‘ਆਪ’ ਵੱਲੋਂ ਦਿੱਲੀ ਨਗਰ ਨਿਗਮ ਚੋਣਾਂ ਲਈ ਜਾਰੀ ਸਟਾਰ ਚੋਣ ਪ੍ਰਚਾਰਕਾਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਵਿਧਾਇਕ ਅਮਨ ਅਰੋੜਾ ਤੋਂ ਇਲਾਵਾ ਹਰਭਜਨ ਸਿੰਘ, ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਜੇ ਸਿੰਘ, ਸੁਸ਼ੀਲ ਗੁਪਤਾ ਤੇ ਐੱਨਡੀ ਗੁਪਤਾ ਨੂੰ ਸ਼ਾਮਲ ਕੀਤਾ ਹੈ। ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ, ਵਿਧਾਇਕਾਂ ਵਿੱਚ ਪੰਕਜ ਗੁਪਤਾ, ਦੁਰਗੇਸ਼ ਪਾਠਕ, ਦਲੀਪ ਪਾਂਡੇ, ਆਤਿਸ਼ੀ, ਸੌਰਭ ਭਾਰਦਵਾਜ, ਸੋਮ ਨਾਥ ਭਾਰਤੀ, ਵਿਧਾਇਕ ਜਰਨੈਲ ਸਿੰਘ, ਸਾਬਕਾ ਮੰਤਰੀ ਰਾਜਿੰਦਰ ਪਾਲ ਗੌਤਮ, ਰਾਖੀ ਬਿਰਲਾ ਸਮੇਤ ਕੁੱਲ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਦਿੱਲੀ ਦੇ ਸਾਰੇ ਮੰਤਰੀ ਵੀ ਸੂਚੀ ਦਾ ਹਿੱਸਾ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly