HOME ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਹਰ ਮੁਸ਼ਕਿਲ ਹੱਲ ਕਰੇਗੀ : ਸੰਤੋਸ਼ ਕਟਾਰੀਆ

ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਹਰ ਮੁਸ਼ਕਿਲ ਹੱਲ ਕਰੇਗੀ : ਸੰਤੋਸ਼ ਕਟਾਰੀਆ

2
ਸੰਤੋਸ਼ ਕਟਾਰੀਆ

ਬਲਾਚੌਰ    (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) ਬੀਬੀ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਮਾਨ ਸਰਕਾਰ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮਾਨ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਦਾ ਸੰਕਟ ਵਿੱਚ ਸਾਥ ਦੇਣ ਲਈ ਕਣਕ ਦੀ ਬਿਜਾਈ ਲਈ ਮੁਫ਼ਤ ਬੀਜ ਦਿੱਤਾ ਜਾ ਰਿਹਾ। ਇਸ ਸੰਬੰਧੀ ਬੀਬੀ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਲਗਭਗ 5 ਲੱਖ ਏਕੜ ਰਕਬੇ ਲਈ 2 ਕੁਇੰਟਲ ਕਣਕ ਦਾ ਬੀਜ ਕਿਸਾਨਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬਾਕੀ ਖੇਤਰਾਂ ਵਿੱਚ ਕਣਕ ਦੇ ਬੀਜ ‘ਤੇ ਸਬਸਿਡੀ ਲਈ ₹17 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ।ਵਿਧਾਇਕਾ ਨੇ ਦੱਸਿਆ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ।ਸੂਬੇ ਦੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਵਿੱਚੋਂ ਨਿਕਲਣ ਆਪ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਹਾਲਾਤ ਵਿੱਚ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।ਵਿਧਾਇਕਾਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਕਿਉਂਕਿ ਪੰਜਾਬ ਨੇ ਪਹਿਲਾਂ ਕਦੇ ਵੀ ਇੰਨਾਂ ਨੁਕਸਾਨ ਨਹੀਂ ਦੇਖਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੈਂ ਮੰਜ਼ਿਲ ਵੱਲ ਇਕੱਲਾ ਹੀ ਚੱਲਿਆ ਸੀ,ਲੋਕ ਸਾਥ ਹੁੰਦੇ ਗਏ ਅਤੇ ਕਾਫਲਾ ਬਣਦਾ ਗਿਆ-ਭਾਅ ਗੁਰਸ਼ਰਨ ਸਿੰਘ
Next articleਹਰੇਕ ਸ਼ੁਕਰਵਾਰ ਡੇਗੂ ਤੇ ਵਾਰ ਮੁਹਿੰਮ ਤਹਿਤ ਜਾਗਰੂਕ ਕੀਤਾ