ਚੰਡੀਗੜ੍ਹ (ਸਮਾਜ ਵੀਕਲੀ): ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਿੱਚ ਮੈਡੀਕਲ ਅਤੇ ਹੋਰ ਸਿੱਖਿਆ ਮਹਿੰਗੀ ਹੋਣ ਕਾਰਨ ਵਿਦਿਆਰਥੀ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹਨ। ਇਸ ਬਾਰੇ ਕੇਂਦਰ ਸਣੇ ਸਾਰੀਆਂ ਸੂਬਾ ਸਰਕਾਰਾਂ ਨੂੰ ਗੰਭੀਰਤਾ ਨਾਲ ਸੋਚਣਾ ਅਤੇ ਨੀਤੀਗਤ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੰਗ ਦੀ ਮਾਰ ਥੱਲੇ ਆਏ ਯੂਕਰੇਨ ’ਚ ਅੱਜ ਹਜ਼ਾਰਾਂ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਇਸ ਲਈ ਪੰਜਾਬ, ਹਰਿਆਣਾ ਸਮੇਤ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਜਿਨ੍ਹਾਂ ਨੇ ਕਦੇ ਇਸ ਤੱਥ ’ਤੇ ਧਿਆਨ ਨਹੀਂ ਦਿੱਤਾ।
ਸ੍ਰੀ ਮਾਨ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਹਾਸ਼ੀਏ ’ਤੇ ਸੁੱਟ ਰੱਖਿਆ ਹੈ। ਆਜ਼ਾਦੀ ਤੋਂ ਬਾਅਦ ਬਣੀਆਂ ਯੋਜਨਾਵਾਂ ਮੁਤਾਬਕ ਜ਼ਿਲ੍ਹਾ ਪੱਧਰ ’ਤੇ ਸਰਕਾਰੀ ਮੈਡੀਕਲ ਕਾਲਜ ਖੋਲ੍ਹਣਾ ਤਾਂ ਦੂਰ, 1966 ਤੋਂ ਬਾਅਦ ਪੰਜਾਬ ਦੇ ਪਟਿਆਲਾ, ਫ਼ਰੀਦਕੋਟ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ’ਚ ਐੱਮਬੀਬੀਐੱਸ ਅਤੇ ਐੱਮਡੀ, ਐੱਮਐੱਸ ਦੀਆਂ ਸੀਟਾਂ ’ਚ ਮਾਮੂਲੀ ਵਾਧਾ ਕੀਤਾ ਗਿਆ ਹੈ। ਮੁਹਾਲੀ ’ਚ ਪਿਛਲੇ ਸਾਲ ਖੁੱਲ੍ਹੇ ਡਾ. ਬੀਆਰ ਅੰਬੇਡਕਰ ਮੈਡੀਕਲ ਕਾਲਜ ਦੀਆਂ 100 ਸੀਟਾਂ ਸਮੇਤ ਚਾਰੇ ਸਰਕਾਰੀ ਮੈਡੀਕਲ ਕਾਲਜਾਂ ’ਚ ਕੁੱਲ 675 ਐੱਮਬੀਬੀਐੱਸ ਸੀਟਾਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly