ਭਗਵੰਤ ਮਾਨ ਨੇ ਸੂਬੇ ਲਈ ਮੰਗਿਆ ਇਕ ਲੱਖ ਕਰੋੜ ਰੁਪਏ ਦਾ ਵਿੱਤੀ ਪੈਕੇਜ

ਨਵੀਂ ਦਿੱਲੀ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਇੱਥੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ। ਸ੍ਰੀ ਮੋਦੀ ਨੂੰ ਸੂਬੇ ਦੀ ਤਰਸਯੋਗ ਵਿੱਤੀ ਹਾਲਤ ਬਾਰੇ ਜਾਣੂ ਕਰਵਾਉਂਦਿਆਂ ਭਗਵੰਤ ਮਾਨ ਨੇ ਕਿਹਾ,‘‘ਪਿਛਲੀਆਂ ਸਰਕਾਰਾਂ ਸੂਬੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਹਨ। ਸੂਬੇ ਨੂੰ ਅਗਲੇ ਦੋ ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰੰਤ ਦਿੱਤਾ ਜਾਵੇ ਤਾਂ ਜੋ ਲੀਹੋਂ ਲੱਥੀ ਆਰਥਿਕਤਾ ਮੁੜ ਲੀਹ ਉੱਤੇ ਲਿਆਂਦੀ ਜਾ ਸਕੇ। ਮੈਨੂੰ ਉਮੀਦ ਹੈ ਇਸ ਵਿੱਤੀ ਸਹਾਇਤਾ ਸਦਕਾ ਤੀਜੇ ਸਾਲ ਦੌਰਾਨ ਪੰਜਾਬ ਦਾ ਅਰਥਚਾਰਾ ਸਵੈ-ਨਿਰਭਰ ਅਤੇ ਵਿੱਤੀ ਪੱਖੋਂ ਸਥਿਰ ਹੋ ਜਾਵੇਗਾ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰ ਕੋਰੀਆ ਨੇ ਆਪਣੀ ਸਭ ਤੋਂ ਵੱਡੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ ਦੇ ਪ੍ਰੀਖਣ ਦੀ ਪੁਸ਼ਟੀ ਕੀਤੀ
Next articleਯੂਐੱਨ ’ਚ ਰੂਸੀ ਮਤੇ ’ਤੇ ਵੋਟਿੰਗ ’ਚੋਂ ਭਾਰਤ ਰਿਹਾ ਗੈਰਹਾਜ਼ਰ