ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ (ਸਮਾਜ ਵੀਕਲੀ):  ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਅਹੁਦਾ ਸੰਭਾਲ ਲਿਆ। ਸ੍ਰੀ ਮਾਨ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜ੍ਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਪੁਲੀਸ ਦੀ 82ਵੀਂ ਬਟਾਲੀਅਨ ਵੱਲੋਂ ਮੁੱਖ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਮੁੱਖ ਸਕੱਤਰ ਅਨਿਰੁੱਧ ਤਿਵਾੜੀ ਤੇ ਡੀਜੀਪੀ ਵੀ ਕੇ ਭਾਵੜਾ ਸਮੇਤ ਹੋਰ ਸੀਨੀਅਰ ਆਈਏਐੱਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ। ਅਹੁਦਾ ਸੰਭਾਲਣ ਮਗਰੋਂ ਭਗਵੰਤ ਮਾਨ ਨੇ ਉਥੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਰਲ ਕੇ ਕੰਮ ਕਰਨ ਦੀ ਗੱਲ ਆਖੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਵੱਲੋਂ ਮਾਨ ਨੂੰ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ
Next articleਸਿੱਧੂ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ