ਭਗਵੰਤ ਮਾਨ ਮੁੱਖ ਮੰਤਰੀ ਵਜੋਂ ਅੱਜ ਲੈਣਗੇ ਹਲਫ਼

Bhagwant Mann

ਚੰਡੀਗੜ੍ਹ (ਸਮਾਜ ਵੀਕਲੀ):  ਭਗਵੰਤ ਸਿੰਘ ਮਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਹਿਲੇ ਮੁੱਖ ਮੰਤਰੀ ਵਜੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਬੁੱਧਵਾਰ ਨੂੰ ਦੁਪਹਿਰੇ ਹਲਫ਼ ਲੈਣਗੇ। ਸਮਾਗਮ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 10 ਦੇ ਕਰੀਬ ਆਗੂ ਪਹੁੰਚਣਗੇ। ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਸੂਬੇ ਦੇ ਹਰ ਖਾਸ ਅਤੇ ਆਮ ਵਿਅਕਤੀ ਨੂੰ ਹਲਫ਼ਦਾਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਫ਼ਦਾਰੀ ਸਮਾਗਮ ਲਈ ਸਾਬਕਾ ਮੁੱਖ ਮੰਤਰੀਆਂ ਨੂੰ ਸੱਦਾ ਨਹੀਂ ਭੇਜਿਆ ਗਿਆ ਜਦੋਂ ਕਿ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਜ਼ਰੂਰ ਸਮਾਗਮ ਵਿੱਚ ਸ਼ਾਮਲ ਹੋਣਗੀਆਂ।

ਪੰਜਾਬ ਦੀ ਧਰਤੀ ’ਤੇ ਹੁਣ ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਰਿਹਾ ਹੈ। ਪਹਿਲੀ ਵਾਰ ਦੋਵਾਂ ਪਾਰਟੀਆਂ ਤੋਂ ਹਟ ਕੇ ਕੋਈ ਪਾਰਟੀ ਪੰਜਾਬ ਦੀ ਸੱਤਾ ਵਿੱਚ ਕਾਬਜ਼ ਹੋਣ ਜਾ ਰਹੀ ਹੈ। ਉਸ ਲਈ ਪੰਜਾਬੀਆਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਨੇ ਬਸੰਤੀ ਪੱਗੜੀ ਅਤੇ ਔਰਤਾਂ ਨੇ ਬਸੰਤੀ ਰੰਗ ਦੇ ਦੁਪੱਟੇ ਤਿਆਰ ਕਰ ਲਏ ਹਨ। ਹਲਫ਼ਦਾਰੀ ਸਮਾਗਮ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੰਜਾਬ ਪੁਲੀਸ ਨੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੋੋਨੀਆ ਨੇ ਸਿੱਧੂ ਸਣੇ ਪੰਜ ਸੂਬਾਈ ਪ੍ਰਧਾਨਾਂ ਤੋਂ ਅਸਤੀਫ਼ੇ ਮੰਗੇ
Next articleਖਟਕੜ ਕਲਾਂ ਦੀ ਜੂਹ ਨੂੰ ਚੜ੍ਹਿਆ ਬਸੰਤੀ ਰੰਗ