ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾਣਗੇ ਭਗਵੰਤ ਮਾਨ, ਸ਼ਨਿਚਰਵਾਰ ਨੂੰ ਮਿਲਣਗੇ ਰਾਜਪਾਲ ਨੂੰ

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਸ਼ੁੱਕਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਜਾਣਗੇ। ਇਹ ਪਾਰਟੀ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀ-ਬਸਪਾ ਗੱਠਜੋੜ ਨੂੰ ਪਛਾੜ ਕੇ ਸੱਤਾ ਵਿੱਚ ਆਈ ਹੈ। ਕੌਮੀ ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਸੰਗਰੂਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦੇਣਗੇ। ਸਰਕਾਰ ਬਾਰੇ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘ਮੈਂ ਭਲਕੇ ਰਾਜਪਾਲ ਨੂੰ ਮਿਲਾਂਗਾ। ਅਸੀਂ ਅੱਜ ਉਨ੍ਹਾਂ ਤੋਂ ਸਮਾਂ ਮੰਗਾਂਗੇ।’ ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Next articleਜੇ ਕਿਸਾਨ ਅੰਦੋਲਨਕਾਰੀ ਹਨ ਤਾਂ ਭਾਜਪਾ ਵੋਟਕਾਰੀ ਹੈ: ਟਿਕੈਤ