ਭਵਾਨੀਗੜ੍ਹ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਨਾਗਰਾ ਦੇ ਕਿਸਾਨ ਭਗਵੰਤ ਸਿੰਘ ਨੇ ਖ਼ੁਦਕੁਸ਼ੀ ਕੀਤੀ

ਭਵਾਨੀਗੜ੍ਹ (ਸਮਾਜ ਵੀਕਲੀ) : ਇਥੋਂ ਨੇੜਲੇ ਪਿੰਡ ਨਾਗਰਾ ਦੇ ਕਿਸਾਨ ਭਗਵੰਤ ਸਿੰਘ (40) ਪੁੱਤਰ ਜੋਗਿੰਦਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪਰਮਜੀਤ ਕੌਰ ਸਰਪੰਚ ਨਾਗਰਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਕਿਸਾਨ ਭਗਵੰਤ ਸਿੰਘ ਬੇਜ਼ਮੀਨਾਂ ਕਿਸਾਨ ਸੀ ਅਤੇ ਆਪਣੀ ਧੀ ਦਾ ਵਿਆਹ ਕਰਕੇ ਹਟਿਆ ਸੀ ਅਤੇ ਉਸ ਉੱਤੇ 5 ਲੱਖ ਰੁਪਏ ਦਾ ਕਰਜ਼ਾ ਸੀ। ਉਸ ਦੀ ਪਤਨੀ ਦੀ ਕੁੱਝ ਸਮਾਂ ਪਹਿਲਾਂ ਹਾਦਸੇ ਵਿੱਚ ਮੌਤ ਹੋ ਗਈ ਸੀ। ਉਹ ਕਿਸਾਨ ਸੰਘਰਸ਼ ਵਿੱਚ ਵੀ ਹਿੱਸਾ ਲੈਂਦਾ ਸੀ। ਉਨ੍ਹਾਂ ਸਰਕਾਰ ਤੋਂ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ। ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸਬੰਧੀ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਉਣ ਉਪਰੰਤ ਪਿੰਡ ਵਿੱਚ ਸਸਕਾਰ ਕਰ ਦਿੱਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਨਸਾ: ਸਿਪਾਹੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ
Next articleਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਅੱਧੀ ਰਾਤ ਨੂੰ ਸਰਹੱਦੀ ਇਲਾਕਿਆਂ ਦਾ ਦੌਰਾ: ਸੂਬੇ ਦੀ ਪੁਲੀਸ ਹਰ ਸਥਿਤੀ ਦਾ ਟਾਕਰਾ ਕਰਨ ਦੇ ਸਮਰਥ