ਬਲਬੀਰ ਸਿੰਘ ਬੱਬੀ
(ਸਮਾਜ ਵੀਕਲੀ) ਵਾਰਿਸ ਪੰਜਾਬ ਜਥੇਬੰਦੀ ਦੇ ਭਾਈ ਅੰਮ੍ਰਿਤਪਾਲ ਸਿੰਘ ਨੇ ਜਦੋਂ ਧਰਮ ਪ੍ਰਚਾਰ ਲਈ ਸ਼ੁਰੂਆਤ ਕੀਤੀ ਖਾਲਸਾ ਵਹੀਰ ਚਲਾਈ ਤਾਂ ਮੋਗਾ ਜ਼ਿਲੇ ਦੇ ਪਿੰਡ ਰਾਉਕੇ ਵਿੱਚੋਂ ਭਾਈ ਕੁਲਵੰਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦਾ ਸਾਥ ਦਿੱਤਾ ਤੇ ਉਹਨਾਂ ਦੇ ਨਾਲ ਵਿੱਚਰਦੇ ਰਹੇ। ਜਦੋਂ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਗਿਰਫਤਾਰੀ ਹੋਈ ਤਾਂ ਭਾਈ ਕੁਲਵੰਤ ਸਿੰਘ ਰਾਉਕੇ ਦੀ ਗਿਰਿਫਤਾਰੀ ਵੀ ਹੋਈ ਤੇ ਉਹਨਾਂ ਉੱਤੇ ਵੀ ਐਨਐਸਏ ਲਗਾ ਦਿੱਤਾ ਗਿਆ ਜੋ ਇਸ ਵੇਲੇ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ ਜਿਵੇਂ ਭਾਈ ਅਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਲੜੀ ਤੇ ਮੈਂਬਰ ਪਾਰਲੀਮੈਂਟ ਬਣੇ ਹੁਣ ਉਹਨਾਂ ਦੇ ਸਾਥੀ ਕੁਲਵੰਤ ਸਿੰਘ ਰਾਉਕੇ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਜਾ ਰਹੇ ਹਨ। ਬਰਨਾਲੇ ਤੋਂ ਆਪ ਦੇ ਆਗੂ ਤੇ ਪੰਜਾਬ ਸਰਕਾਰ ਵਿੱਚ ਮੰਤਰੀ ਮੀਤ ਹੇਅਰ ਲੋਕ ਸਭਾ ਮੈਂਬਰ ਬਣ ਜਾਣ ਕਾਰਨ ਬਰਨਾਲਾ ਵਿਧਾਨ ਸਭਾ ਜਿਮਨੀ ਚੋਣ ਹੋਣੀ ਹੈ। ਭਾਈ ਕੁਲਵੰਤ ਸਿੰਘ ਰਾਉਕੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਾਰੇ ਸਾਥੀਆਂ ਤੇ ਧਾਰਮਿਕ ਜਥੇਬੰਦੀਆਂ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਭਾਈ ਕੁਲਵੰਤ ਸਿੰਘ ਨਾਲ ਜੇਲ ਤੋਂ ਗੱਲਬਾਤ ਦੌਰਾਨ ਚੋਣ ਲੜਨ ਦਾ ਫੈਸਲਾ ਲਿਆ। ਇੱਥੇ ਵਰਨਣਯੋਗ ਯੋਗ ਹੈ ਕਿ ਕੁਲਵੰਤ ਸਿੰਘ ਰਾਉਕੇ ਦੇ ਪਿਤਾ ਚੜ੍ਹਤ ਸਿੰਘ ਰਾਉਕੇ ਆਪਣੇ ਇਲਾਕੇ ਦੇ ਵਿੱਚ ਧਾਰਮਿਕ ਤੇ ਰਾਜਨੀਤਿਕ ਤੌਰ ਉੱਤੇ ਸਰਗਰਮ ਰਹਿ ਚੁੱਕੇ ਹਨ ਤੇ ਆਪਣੇ ਪਿੰਡ ਦੇ ਸਰਪੰਚ ਵੀ ਰਹੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly