HOME ਕਿਸਾਨ ਮੇਲੇ ਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਖੂਨਦਾਨ ਕੈਂਪ...

ਕਿਸਾਨ ਮੇਲੇ ਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਖੂਨਦਾਨ ਕੈਂਪ ਲਾਇਆ

1
 ਕਿਸਾਨ ਮੇਲੇ ਤੇ ਕਿਸਾਨਾਂ ਨੇ ਮਰੀਜ਼ਾਂ ਲਈ ਖੂਨਦਾਨ ਕਰਕੇ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ- ਜੱਥੇ: ਨਿਮਾਣਾ
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਕਿਸਾਨ ਮੇਲੇ ਮੌਕੇ ਤੇ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 834ਵਾਂ ਮਹਾਨ ਖੂਨਦਾਨ ਕੈਂਪ ਪੀ.ਏ.ਯੂ, ਲੁਧਿਆਣਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਕਿਸਾਨ ਦੇਸ਼ ਨੂੰ ਅਨਾਜ ਪੈਦਾ ਕਰਕੇ ਦਿੰਦੇ ਹਨ ਉਥੇ ਕਿਸਾਨ ਸਮਾਜ ਭਲਾਈ ਦੇ ਕੰਮਾਂ ਵਿੱਚ ਮੂਹਰੇ ਹੋ ਕੇ ਰੋਲ ਨਿਭਾਉਂਦੇ ਹਨ । ਅੱਜ ਕਿਸਾਨ ਮੇਲੇ ਤੇ ਕਿਸਾਨਾਂ ਨੇ ਮਰੀਜ਼ਾਂ ਲਈ ਖੂਨਦਾਨ ਕਰਕੇ ਵੱਡੀ ਸੇਵਾ ਕੀਤੀ ਉਨ੍ਹਾਂ ਕਿਹਾ ਕਿਸਾਨ ਆਪਣੇ ਅਤੇ ਮਜ਼ਲੂਮਾਂ ਦੀ ਹੱਕ ਸੱਚ ਦੀ ਅਵਾਜ਼ ਬੁਲੰਦ ਕਰਨ ਵਾਲਾ ਫਿਰਕਾ ਹੈ। ਇਸ ਸਮੇਂ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਆਈ.ਜੀ ਇਕਬਾਲ ਸਿੰਘ ਗਿੱਲ, ਐਸ.ਪੀ. ਪ੍ਰਿਥੀਪਾਲ ਸਿੰਘ ਬਟਾਲਾ, ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ (ਚੈ) ਟ੍ਰਸਟ, ਮੁਕੇਸ਼ ਕੁਮਾਰ ਨਿੱਜੀ ਸਕੱਤਰ ਵਾਈਸ ਚਾਂਸਲਰ ਪੀ.ਏ.ਯੂ, ਹਰਪ੍ਰੀਤ ਸਿੰਘ ਪੀ.ਏ. ਨਿਰਦੇਸ਼ਕ ਸਿੱਖਿਆ ਵਿਭਾਗ, ਡਾ: ਇੰਦਰਜੀਤ ਸਿੰਘ ਢੀਂਗਰਾ ਨੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਬਲਦੇਵ ਸਿੰਘ ਸੰਧੂ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 87 ਯੂਨਿਟ ਇੰਡਸ ਹਸਪਤਾਲ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਦੀਪ ਸਿੰਘ ਗਰੇਵਾਲ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਦਿਨੇਸ਼ ਰਾਠੌਰ,:ਬਲਜਿੰਦਰ ਸਿੰਘ ਢਿੱਲੋਂ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕੇਕ ਕੱਟ ਕੇ ਮਨਾਇਆ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ :-ਮੈਡੀਕਲ ਪ੍ਰੈਕਟੀਸ਼ਨ
Next articleਬੇਟੀਆਂ ਸਿਰਫ਼ ਪਰਿਵਾਰ ਦੀ ਸ਼ਾਨ ਨਹੀਂ, ਸਗੋਂ ਰਾਸ਼ਟਰ ਦੀਆਂ ਨੀਂਹਾਂ ਹਨ।