HOME ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਮਨੁੱਖਤਾ ਦੇ ਭਲੇ ਲਈ ਖੂਨਦਾਨ...

ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

12
 ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ- ਜੱਥੇਦਾਰ ਸੰਧੂ 
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮਨੁੱਖੀ ਸੇਵਾਵਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮਨੁੱਖਤਾ ਦੇ ਭਲੇ ਲਈ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਦਿਸ਼ਾ-ਨਿਰਦੇਸ਼ ਤੇ ਜੱਥੇਦਾਰ ਬਲਦੇਵ ਸਿੰਘ ਸੰਧੂ ਦੀ ਅਗਵਾਈ ਹੇਠ 833ਵਾਂ ਮਹਾਨ ਖੂਨਦਾਨ ਕੈਂਪ ਪੀਰ ਬਾਬਾ ਜ਼ਾਹਰ ਬਲੀ ਦਰਗਾਹ ਨੇੜੇ ਬਦੋਵਾਲ ਵਿਖੇ ਹਰਜਿੰਦਰ ਸਿੰਘ ਪਮਾਲ ਪ੍ਰਧਾਨ ਐਂਟੀ ਕ੍ਰਾਈਮ ਵਿੰਗ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਜੱਥੇਦਾਰ ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਕਿਹਾ ਖੂਨਦਾਨ ਮਹਾਂਦਾਨ ਹੈ, ਮਨੁੱਖਤਾ ਦੀ ਸਭ ਵੱਡੀ ਸੇਵਾ ਹੈ । ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਨਾ ਚਾਹੀਦਾ। ਖੂਨਦਾਨ ਕਰਨ ਨਾਲ ਕਿਸੇ ਪ੍ਰਕਾਰ ਦੀ ਕਮਜ਼ੋਰੀ ਨਹੀਂ ਆਉਂਦੀ, ਕਈ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ  ਇਸ ਸਮੇਂ ਸੁਸਾਇਟੀ ਦੇ ਮੀਤ ਪ੍ਰਧਾਨ ਜੱਥੇਦਾਰ ਬਲਦੇਵ ਸਿੰਘ ਸੰਧੂ, ਹਰਜਿੰਦਰ ਸਿੰਘ ਪਮਾਲ ਤੇ ਗੁਰਦੀਪ ਸਿੰਘ ਲਲਤੋਂ ਨੇ ਖੂਨਦਾਨੀਆਂ ਨੂੰ ਪ੍ਰਮਾਣ-ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜੀਜੀਐਨਆਈਵੀਐਸ ਵੱਲੋਂ ਫ੍ਰੈਸ਼ਰਜ਼ ਪਾਰਟੀ ‘ਆਰੰਭ 2025’ ਦਾ ਆਯੋਜਨ
Next article*ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਵਿਦਿਆਰਥੀ ਸ਼ਖਸ਼ੀਅਤ ਉਸਾਰੀ ਕੈਂਪ*