HOME *ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਅੰਤਰਾਸ਼ਟਰੀ ਖੂਨਦਾਨ ਦਿਵਸ ਤੇ ਮਨੁੱਖੀ...

*ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਅੰਤਰਾਸ਼ਟਰੀ ਖੂਨਦਾਨ ਦਿਵਸ ਤੇ ਮਨੁੱਖੀ ਸੇਵਾ ਦਾ ਨਿੱਘਾ ਉਪਰਾਲਾ*

17
* ਅੰਤਰਰਾਸ਼ਟਰੀ ਖੂਨਦਾਨ ਦਿਵਸ ਤੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ ’84  ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਕੈਪ ਲਾਇਆ 
 *ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਆਰੰਭੀ ਖੂਨਦਾਨ ਕਰਨ ਦੀ ਮੁਹਿੰਮ ਇੱਕ  ਸੇਵਾ ਲਹਿਰ ਬਣੀ*– ਸ੍ਰ: ਉਂਕਾਰ ਸਿੰਘ ਪਾਹਵਾ 
ਲੁਧਿਆਣਾ  (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਅੰਤਰਾਸ਼ਟਰੀ ਖੂਨਦਾਨ ਦਿਵਸ ਮੌਕੇ ਤੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ, ਮਾਤਾ ਵਿਪਨਪ੍ਰੀਤ ਕੌਰ ਜੀ ਦੀ ਪ੍ਰੇਰਨਾਂ ਸਦਕਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 896ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਸ੍ਰ: ਉਂਕਾਰ ਸਿੰਘ ਪਾਹਵਾ ਨੇ ਕਿਹਾ ਸ਼ਹੀਦੀ ਜਿੱਥੇ ਸਾਨੂੰ ਸੱਚ ਤੇ ਸ਼ਹਾਦਤ ਦੇ ਸੰਕਲਪ ਨਾਲ ਜੁੜਨ ਦਾ ਉਪਦੇਸ਼ ਦਿੰਦੀ ਹੈ ਉਥੇ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਦੀਆਂ ਸ਼ਹਾਦਤਾਂ ਸਾਨੂੰ ਆਪਣੇ ਅੰਦਰ ਮਨੁੱਖੀ ਅਣਖ , ਵਿਚਾਰਾਂ ਦੀ ਸੁਤੰਤਰਤਾ ਅਤੇ ਗੁਰਧਾਮਾਂ ਦੀ ਰੱਖਿਆ ਲਈ ਆਪਾਵਾਰਨ  ਦਾ ਜਜ਼ਬਾ ਵੀ ਪੈਦਾ ਕਰਦੀਆਂ ਹਨ। ਇਸ ਲਈ ਕੌਮ ਦੇ ਸਮੂਹ ਸਿੰਘ -ਸਿੰਘਣੀਆਂ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਇੱਕ ਚਾਨਣ ਦਾ ਮੁਨਾਰਾ ਹੈ। ਉਨ੍ਹਾਂ ਨੇ ਕਿਹਾ ਕਿ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਉਣ ਲਈ ਆਰੰਭੀ ਮੁਹਿੰਮ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸਾਥੀਆਂ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਮੇਂ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੀਆਂ ਪ੍ਰਮੁੱਖ ਸ਼ਖਸ਼ੀਅਤਾਂ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਜੀ, ਮਾਤਾ ਵਿਪਨਪ੍ਰੀਤ ਕੌਰ ਜੀ, ਸ੍ਰ: ਉਂਕਾਰ ਸਿੰਘ ਪਾਹਵਾ, ਕੇ.ਕੇ ਬਾਵਾ, ਜਸਵੰਤ ਸਿੰਘ ਛਾਪਾ, ਮਨਿੰਦਰ ਸਿੰਘ ਆਹੂਜਾ, ਸੁਖਵਿੰਦਰ ਸਿੰਘ ਲਾਲੀ ਸਰਨਾ, ਨਵਪ੍ਰੀਤ ਸਿੰਘ ਬਿੰਦਰਾ ਉਘੇ ਸਮਾਜ ਸੇਵੀ ਆਦਿ ਨੇ ਖੂਨਦਾਨ ਕੈਂਪ ਅੰਦਰ ਵਲੰਟੀਅਰ ਤੌਰ ਤੇ ਆਪਣਾ ਖੂਨਦਾਨ ਕਰਨ ਵਾਲੇ ਦਲਜੀਤ ਸਿੰਘ ਲਾਂਬਾ,ਅਮਨਦੀਪ ਸਿੰਘ, ਸ਼ੁਭਮ ਵਿਸ਼ਕਰਮਾ, ਅਸ਼ਨੀਤ ਸਿੰਘ ਮੱਕੜ, ਤਰਸੇਮ ਸਿੰਘ, ਲਕਸ਼ ਕਪੂਰ ਸਮੇਤ 135 ਤੋਂ ਵੱਧ ਖੂਨਦਾਨੀਆਂ ਨੂੰ ਜਿੱਥੇ ਆਪਣੀ ਆਸੀਸ ਦਿੱਤੀ ਉੱਥੇ ਨਾਲ ਹੀ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਬਲਵਿੰਦਰ ਸਿੰਘ, ਤਰਵਿੰਦਰ ਸਿੰਘ, ਰਿਸ਼ੀਪਾਲ ਸਿੰਘ, ਬਲਦੇਵ ਸਿੰਘ ਸੰਧੂ, ਅਮਰਜੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਬਾਂਗਾ, ਭੁਪਿੰਦਰ ਸਿੰਘ, ਮਨਵਿੰਦਰ ਸਿੰਘ ਲੱਕੀ, ਐਡਵੋਕੇਟ ਪਰਵਿੰਦਰ ਸਿੰਘ ਬੱਤਰਾ, ਰੂਪੇਸ਼ ਤਨੇਜਾ, ਰਾਜਦੀਪ ਸਿੰਘ ਸ਼ੰਟੀ, ਪਵਨਜੀਤ ਸਿੰਘ, ਤਰਸੇਮ ਸਿੰਘ, ਦਿਲਬਾਗ ਸਿੰਘ, ਮਨਦੀਪ ਸਿੰਘ, ਅਮਰਜੀਤ ਸਿੰਘ ਕਲਸੀ, ਰਾਣਾ ਸਿੰਘ ਦਾਦ, ਦਲੀਪ ਸਿੰਘ, ਭਰਪੂਰ ਸਿੰਘ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੀ ਮੋਦੀ ਵੱਲੋਂ ਅਮਰੀਕਾ ਅੱਗੇ ਗੋਡੇ ਟੇਕਣਾ ਭਾਰਤ ਦੇ ਗੌਰਵਮਈ ਇਤਿਹਾਸ ਨੂੰ ਕਲੰਕਿਤ ਕਰਦਾ ਹੈ, ਇਹ ਸ਼ਬਦ ਬਾਵਾ ਨੇ ਦੱਖਣੀ ਹਲਕੇ ਵਿੱਚ ਵਰਕਰ ਮੀਟਿੰਗ ਦੌਰਾਨ ਕਹੇ
Next articleਜਤਿੰਦਰ ਸਿੰਘ ਬੌਬੀ ਨੂੰ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ, ਵਿਧਾਨ ਸਭਾ ਹਲਕਾ ਪੱਛਮੀ ਦਾ ਪ੍ਰਧਾਨ ਬਣਨ ‘ਤੇ ਗਰਮਜੋਸ਼ੀ ਨਾਲ ਕੀਤਾ ਸਨਮਾਨ