ਭਾਈ ਘਨੱਈਆ ਜੀ ਮਿਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ

ਵੱਡੀਆਂ ਬਿਮਾਰੀਆਂ ਤੋਂ ਬਚਣ ਲਈ ਹਰ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ- ਜੱਥੇਦਾਰ ਨਿਮਾਣਾ 
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 790ਵਾਂ ਮਹਾਨ ਖੂਨਦਾਨ ਕੈਂਪ ਵਿਕਾਸ ਗੁਪਤਾ ਮਸਲ ਮਾਈਂਡ ਫਿਟਨੈਸ ਜਿਮ ਦੇ ਸਹਿਯੋਗ ਨਾਲ ਏ.ਟੀ.ਆਈ. ਰੋਡ ਨੇੜੇ ਇੱਟਾਂ ਵਾਲਾ ਚੌਂਕ ਵਿਖੇ ਲਗਾਇਆ ਜਾ ਰਿਹਾ ਹੈ ਇਸ ਸਮੇਂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਕਿਹਾ ਵੱਡੀਆਂ ਬਿਮਾਰੀਆਂ ਤੋਂ ਬਚਣ ਲਈ ਹਰ ਤੰਦਰੁਸਤ ਇਨਸਾਨ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ, ਖੂਨਦਾਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਉਥੇ ਅਸੀਂ ਖੂਨਦਾਨ ਕੈਂਪ ਕਈ ਮਨੁੱਖੀ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਉੱਘੇ ਸਮਾਜ ਸੇਵੀ ਦਲੀਪ ਕੁਮਾਰ ਤੇ ਉਨ੍ਹਾਂ ਦੇ ਸਪੁੱਤਰ ਰਾਹੁਲ (ਪਿਤਾ-ਪੁੱਤਰ) ਨੇ ਖੂਨਦਾਨ ਕਰਕੇ ਸਮਾਜ ਦੇ ਲਈ ਪ੍ਰੇਰਣਾ ਸਰੋਤ ਬਣੇ। ਇਸ ਮੌਕੇ ਤੇ ਸੁਸਾਇਟੀ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਹੋਏ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਮੀਤ ਸਿੰਘ ਬੋਬੀ, ਜਸਵੀਰ ਸਿੰਘ, ਫੌਜੀ ਬਿਲਗ, ਡਾਬਾ, ਮਨਮੀਤ ਕੌਰ, ਰਾਹੁਲ, ਵਿਵੇਕ, ਵੰਸ਼, ਗੁਰਵਿੰਦਰ ਸਿੰਘ,ਆਰੀਅਨ, ਵਰੁਣ, ਆਦਰਸ਼, ਲਕਸ਼ਮਣ ਸਿੰਘ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ
Next articleਕੱਟੜਵਾਦੀ ਤੇ ਵੱਖਵਾਦੀ ਨਕਰਾਤਮਕ ਸੋਚ ਨੌਜਵਾਨ ਪੀੜੀ ਦੇ ਭਵਿੱਖ ਲਈ ਖ਼ਤਰਨਾਕ : ਸੁਲਤਾਨੀ