ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸਾਹਿਬ ਬਾਬੇ ਸ਼ਹੀਦਾਂ ਪਿੰਡ ਅਜਨੋਦ ਵਿਖੇ ਸੱਚਖੰਡ(ਸ਼੍ਰੀ ਹਰਿਮੰਦਰ ਸਾਹਿਬ) ਸ਼੍ਰੀ ਦਰਬਾਰ ਸਾਹਿਬ ਦੇ ਪਹਿਲੇ ਗ੍ਰੰਥੀ, ਪੁੱਤਰਾਂ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 757ਵਾਂ ਮਹਾਨ ਖੂਨਦਾਨ ਕੈਂਪ ਗੁ: ਸਾਹਿਬ ਬਾਬੇ ਸ਼ਹੀਦ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਤੇ ਗੁ: ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਸੁਖੀ ਅਤੇ ਬਲਜੀਤ ਸਿੰਘ ਦਿਉਲ ਸਾਬਕਾ ਸਰਪੰਚ ਨੇ ਗੁਰਮੀਤ ਸਿੰਘ ਮਠਾੜੂ, ਸੁਖਬੀਰ ਸਿੰਘ ਮਠਾੜੂ ਗੁਰਜੀਤ ਕੌਰ ਮਠਾੜੂ ਸਮੇਤ 50 ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਦੱਸਿਆ ਗੁਰਦੇਵ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਇਕੱਤਰ ਹੋਇਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਜੱਥੇਦਾਰ ਬਾਬਾ ਹਿੰਮਤ ਸਿੰਘ ਗਿੱਲ ਹਲਕਾ ਤਰਨਾ ਦਲ, ਅਵਤਾਰ ਸਿੰਘ ਸਿੱਧੂ ਕਾਨੂੰਗੋ, ਮੈਨੇਜਰ ਤਲਵਿੰਦਰ ਸਿੰਘ ਹੈਪੀ, ਮੋਹਨ ਸਿੰਘ ਭੰਡਾਲ, ਸੁਖਵਿੰਦਰ ਸਿੰਘ ਰਿੰਕੂ, ਮਾਸਟਰ ਗੁਰਬਚਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਪੰਚ ਬਲਜੀਤ ਸਿੰਘ, ਨਾਜ਼ਰ ਸਿੰਘ ਫੌਜੀ, ਸਵਰਨਜੀਤ ਸਿੰਘ ਗੋਲਡੀ, ਕੁਲਵੰਤ ਸਿੰਘ ਬਾਬਾ, ਜਗਦੇਵ ਸਿੰਘ, ਲਵਪ੍ਰੀਤ ਸਿੰਘ, ਗੁਰਦੌਰ ਸਿੰਘ ਤੂਰ ਅਤੇ ਗੁ:ਬਾਬੇ ਸ਼ਹੀਦਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly