ਭਾਈ ਘਨੱਈਆ ਜੀ ਵੈਲਫੇਅਰ ਸੁਸਾਇਟੀ ਨੇ ਭਰੀ ਚਾਰ ਜਰੂਰਤਮੰਦ ਵਿਦਿਆਰਥੀਆਂ ਦੀ ਪੂਰੀ ਫੀਸ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਾਈ ਘਨੱਈਆ ਜੀ ਵੈਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 4 ਜ਼ਰੂਰਤਮੰਦ ਵਿਦਿਆਰਥੀਆਂ ਦੀ ਪੂਰੇ ਸਾਲ ਦੀ ਫੀਸ ਦਿੱਤੀ ਗਈ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਸ. ਜਸਮੀਤ ਸਿੰਘ ਸੇਠੀ ਨੇ ਦੱਸਿਆ ਕਿ ਉਹ ਆਪਣੀ ਸੁਸਾਇਟੀ ਵੱਲੋਂ ਵਿੱਦਿਆ ਮੰਦਿਰ ਸਕੂਲ ਦੀਆਂ 4 ਬੱਚੀਆਂ ਦੀ ਪੂਰੇ ਸਾਲ ਦੀ ਫੀਸ ਦਿੰਦੇ ਹਨ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣਾ ਚਾਹੀਦਾ ਹੈ, ਉਨ੍ਹਾਂ ਨੂੰ ਉੱਚ ਸਿੱਖਿਆ ਗ੍ਰਹਿਣ ਕਰਕੇ ਇੱਕ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਉਨਤੀ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਤੇ ਸੰਸਥਾਂ ਦੇ ਚੇਅਰਮੈਨ ਸ. ਆਗਿਆ ਪਾਲ ਸਾਹਨੀ ਨੇ ਕਿਹਾ ਕਿ ਸਾਡੀ ਸੰਸਥਾਂ ਸਮੇਂ-ਸਮੇਂ ਸਮਾਜ ਕਲਿਆਣ ਦੇ ਕੰਮਾਂ ਵਿੱਚ ਸਹਿਯੋਗ ਕਰਦੀ ਰਹਿੰਦੀ ਹੈ ਅਤੇ ਬੱਚਿਆਂ ਨੂੰ ਕਾਪੀਆਂ ਅਤੇ ਜ਼ਰੂਰਤ ਦਾ ਸਮਾਨ ਵੀ ਪ੍ਰਦਾਨ ਕਰਦੀ ਹੈ। ਸਟੇਜ ਦਾ ਸੰਚਾਲਨ ਸਕੂਲ ਦੀ ਮੈਡਮ ਮੋਨੀਕਾ ਨਾਰੰਗ ਜੀ ਨੇ ਬਾਖੂਬੀ ਕੀਤਾ। ਸਕੂਲ ਦੇ ਮੁੱਖਅਧਿਆਪਕਾ ਸ਼੍ਰੀਮਤੀ ਸ਼ੋਭਾ ਰਾਣੀ ਨੇ ਸੰਸਥਾਂ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਭੁਪਿੰਦਰ ਸਿੰਘ, ਗੁਰਜੀਤ ਸਿੰਘ ਵਧਾਵਨ, ਜਸਵੰਤ ਸਿੰਘ ਭੋਗਲ, ਗੁਰਪ੍ਰੀਤ ਸਿੰਘ, ਪ੍ਰੋ. ਦਲਜੀਤ ਸਿੰਘ, ਜਸਵੀਰ ਸਿੰਘ ਜੱਸੀ ਅਤੇ ਸਕੂਲ ਦੇ ਸਮੂਹ ਸਟਾਫ ਸ਼ਾਮਿਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਬਾ ਸਾਹਿਬ ਖਿਲਾਫ ਕੀਤੀ ਗਈ ਟਿੱਪਣੀ ਤੋਂ ਨਾਰਾਜ਼ ਕਾਂਗਰਸੀਆਂ ਨੇ ਅਮਿਤ ਸ਼ਾਹ ਅਤੇ ਭਾਜਪਾ ਦਾ ਵਿਰੋਧ ਕੀਤਾ
Next articleਖਰੀਦਦਾਰ ਸਾਵਧਾਨ: ਜ਼ਲਦਬਾਜ਼ੀ ਵਿੱਚ ਗੂਗਲ ‘ਤੇ ‘ਸਰਬੋਤਮ’ ਉਤਪਾਦਾਂ ਲਈ ਕੀਤੀ ਖੋਜ ਕਿਤੇ ਮਹਿੰਗੀ ਸਾਬਤ ਨਾ ਹੋ ਜਾਵੇ