ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿ: ਹਰਪ੍ਰੀਤ ਸਿੰਘ ਨੇ ਕੀਤਾ ਸਨਮਾਨ
ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ । ਨਵ ਨਿਯੁਕਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਨੇ ਅੱਜ ਪਹਿਲੀ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਅਸਥਾਨ ਗੁਰਦੁਆਰਾ ਬੇਰ ਸਾਹਿਬ ਜੀ ਵਿਖੇ ਮੱਥਾ ਟੇਕਿਆ ਤੇ ਉਪਰੰਤ ਆਪਣਾ ਚਾਰਜ ਬਤੌਰ ਮੈਨੇਜਰ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ । ਨਵੇਂ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ਦਾ ਚਾਰਜ ਸੰਭਾਲਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਚੇਚੇ ਤੌਰ ਤੇ ਪੁੱਜ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਵਧਾਈ ਦਿੱਤੀ ।
ਇਸ ਸਮੇਂ ਨਵੇਂ ਮੈਨੇਜਰ ਭਾਈ ਰੋਡੇ ਤੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਦੀ ਕਿਰਪਾ ਸਦਕਾ ਹੀ ਪਾਵਨ ਅਸਥਾਨਾਂ ਤੇ ਸੇਵਾ ਕਰਨ ਦਾ ਅਵਸਰ ਮਿਲਦਾ ਹੈ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈ ਪਹਿਲਾਂ ਵੀ ਕਈ ਵਾਰ ਇਸ ਮਹਾਨ ਅਸਥਾਨ ਤੇ ਬਤੌਰ ਮੈਨੇਜਰ ਸੇਵਾਵਾਂ ਨਿਭਾ ਚੁੱਕਾ ਹਾਂ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਦੇ ਸਲਾਨਾ ਵੱਡੇ ਜੋੜ ਮੇਲੇ ਸ਼ਾਨਦਾਰ ਢੰਗ ਨਾਲ ਕਰਵਾਏ ਜਾ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਪਾਵਨ ਵਿਆਹ ਪੁਰਬ ਵੀ ਅਗਲੇ ਮਹੀਨੇ ਆ ਰਿਹਾ ਹੈ ਜਿਸਦੀਆਂ ਹੁਣ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠਾਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ।ਉਨ੍ਹਾਂ ਦੱਸਿਆ ਕਿ ਜਲਦੀ ਹੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਸਲਾਹ ਕਰਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਮੀਟਿੰਗ ਕੀਤੀ ਜਾਵੇਗੀ ।
ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਐਡੀਸਨਲ ਮੈਨੇਜਰ ਕੁਲਵੰਤ ਸਿੰਘ , ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ , ਐਡੀਸਨਲ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ , ਦਰਬਾਰ ਸਾਹਿਬ ਕੰਪਲੈਕਸ ਇੰਚਾਰਜ ਭਾਈ ਸਰਵਣ ਸਿੰਘ ਚੱਕਾਂ , ਜਥੇ ਗੁਰਦਿਆਲ ਸਿੰਘ ਖਾਲਸਾ , ਭਾਈ ਕੰਵਲਨੈਨ ਸਿੰਘ ਕੇਨੀ , ਸੁਖਵਿੰਦਰ ਸਿੰਘ ਰਿਕਾਰਡ ਕੀਪਰ, ਭੁਪਿੰਦਰ ਸਿੰਘ ਖਜਾਨਚੀ ਬੇਰ ਸਾਹਿਬ , ਰਣਜੀਤ ਸਿੰਘ ਠੱਟਾ ਆਰ.ਕੇ. , ਸੁਖਜਿੰਦਰ ਸਿੰਘ ਭਗਤਪੁਰ, ਜਸਵਿੰਦਰ ਸਿੰਘ ,ਹਰਜਿੰਦਰ ਸਿੰਘ ਭੁੱਲਰ , ਨੰਬਰਦਾਰ ਸੁਰਿੰਦਰਪਾਲ ਸਿੰਘ , ਇੰਦਰਜੀਤ ਸਿੰਘ , ਚਰਨਜੀਤ ਸਿੰਘ ਵਲਟੋਹਾ ਆਦਿ ਹੋਰਨਾਂ ਸ਼ਿਰਕਤ ਕੀਤੀ ਤੇ ਨਵੇਂ ਮੈਨੇਜਰ ਦਾ ਸਵਾਗਤ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly